ਦਿੱਲੀ ਹਾਈ ਕੋਰਟ ਅੱਜ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਵਕੀਲ ਨੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੇ ਬੈਂਚ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰੀ ਲਈ ਢੁਕਵਾਂ ਕਾਰਨ ਨਹੀਂ ਦੱਸਿਆ ਗਿਆ। ਇਸ ‘ਤੇ ਅਦਾਲਤ ਨੇ ਕਿਹਾ, ‘ਠੀਕ ਹੈ’।

