No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਨੇ ਬੇਲਰ ਐਸੋਸੀਏਸ਼ਨ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ

 -ਪਿੰਡਾਂ 'ਚ ਬੇਲਰ ਲਿਜਾਣ ਤੋਂ ਪਹਿਲਾਂ ਕਰਵਾਈ ਜਾ ਰਹੀ ਹੈ ਮੁਨਾਦੀ : ਸਾਕਸ਼ੀ ਸਾਹਨੀ

admin by admin
in BREAKING, COVER STORY, PUNJAB
0
ਡਿਪਟੀ ਕਮਿਸ਼ਨਰ ਨੇ ਬੇਲਰ ਐਸੋਸੀਏਸ਼ਨ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
0
SHARES
0
VIEWS
Share on FacebookShare on Twitter

ਪਟਿਆਲਾ, 5 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਤਹਿਤ ਅੱਜ ਬੇਲਰ ਐਸੋਸੀਏਸ਼ਨ ਨਾਲ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਤਕਰੀਬਨ 14 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ਦੇ ਨਿਪਟਾਰੇ ਲਈ ਬੇਲਰ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਬੇਲਰ ਐਸੋਸੀਏਸ਼ਨ ਨੂੰ ਕਿਹਾ ਕਿ ਜਿਸ ਪਿੰਡ ਵਿੱਚ ਬੇਲਰ ਤੁਸੀਂ ਲੈਕੇ ਜਾ ਰਹੇ ਹੋ ਉਸ ਪਿੰਡ ਵਿੱਚ ਪਹਿਲਾ ਮੁਨਾਦੀ ਕਰਵਾਈ ਜਾਵੇਗੀ ਤਾਂ ਜੋ ਕਿਸਾਨ ਬੇਲਰ ਵਾਲਿਆਂ ਨਾਲ ਸੰਪਰਕ ਕਰ ਸਕਣ।
ਉਨ੍ਹਾਂ ਬੇਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਜਾਣ ਦੀ ਸਮਾਂ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕਰਨ ਲਈ ਵੀ ਕਿਹਾ ਤਾਂ ਜੋ ਸਬੰਧਤ ਵਿਭਾਗ ਕਿਸਾਨਾਂ ਨੂੰ ਐਕਸ ਸੀਟੂ ਤਕਨੀਕ ਸਬੰਧੀ ਜਾਗਰੂਕ ਕਰ ਸਕਣ ਅਤੇ ਇਸ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾ ਸਾਂਭਣ ਲਈ ਜੇਕਰ ਬੇਲਰ ਮਾਲਕਾਂ ਨੂੰ ਜਗ੍ਹਾ ਦੀ ਜ਼ਰੂਰਤ ਹੋਵੇ ਤਾਂ ਉਸ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਜ਼ਮੀਨ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਬੇਲਰ ਵਾਲਿਆਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਬਣਾਏ ਵਟਸਐਪ ਗਰੁੱਪ ਵਿੱਚ ਸ਼ਾਮਲ ਕਰਨ ਤੇ ਬੇਲਰ ਕਿਹੜੇ ਪਿੰਡ ਵਿੱਚ ਜਾਣਾ ਹੈ ਉਸ ਦੀ ਜਾਣਕਾਰੀ ਗਰੁੱਪ ਵਿੱਚ ਸ਼ੇਅਰ ਕਰਨ ਲਈ ਕਿਹਾ।
ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੀਆਂ ਮੁਸ਼ਕਿਲਾਂ ਅਤੇ ਸੁਝਾਓ ਵੀ ਜਾਣੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਰਵਿੰਦਰ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਬੇਲਰ ਐਸੋਸੀਏਸ਼ਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।

Post Views: 62
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ

Next Post

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

Next Post
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800