No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤ੍ਰਿਪੜੀ ਦੇ ਓਟ ਕਲੀਨਿਕ ਦਾ ਅਚਨਚੇਤ ਲਿਆ ਜਾਇਜ਼ਾ

admin by admin
in BREAKING, COVER STORY, INDIA, National, PUNJAB
0
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤ੍ਰਿਪੜੀ ਦੇ ਓਟ ਕਲੀਨਿਕ ਦਾ ਅਚਨਚੇਤ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter

ਪਟਿਆਲਾ, 6 ਮਾਰਚ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ, ਤ੍ਰਿਪੜੀ ਵਿਖੇ ਬਣੇ ਓਟ ਕਲੀਨਿਕ ਦਾ ਦੌਰਾ ਕੀਤਾ ਅਤੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਰੀਜ਼ਾਂ ਨੂੰ ਮਿਲ ਰਹੀ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਥੇ ਤਾਇਨਾਤ ਡਾਕਟਰ ਤੇ ਕਾਉਂਸਲਰ ਤੋਂ ਵੀ ਦਵਾਈਆਂ ਤੇ ਹੋਰ ਲੋੜੀਂਦੇ ਸਾਮਾਨ ਸਬੰਧੀ ਫੀਡ ਬੈਕ ਹਾਸਲ ਕੀਤੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦਾ ਦੌਰਾ ਕਰਕੇ ਮਰੀਜ਼ਾਂ ਤੇ ਸਟਾਫ਼ ਪਾਸੋਂ ਫੀਡ ਬੈਕ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤ੍ਰਿਪੜੀ ਓਟ ਕਲੀਨਿਕ ਵਿੱਚ ਦਵਾਈ ਲੈਣ ਆਏ ਨਸ਼ਾ ਛੱਡ ਰਹੇ ਮਰੀਜ਼ਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਵਾਈ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੈ ਤੇ ਸਟਾਫ਼ ਵੱਲੋਂ ਵੀ ਸਮੇਂ ਸਮੇਂ ‘ਤੇ ਕਾਉਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਤੇ ਪੁਨਰ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਦੌਰਾਨ ਹੀ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਸ਼ੁਰੂ ਕੀਤੀ ਗਈ ਹੈ, ਜਿਸ ਸਦਕਾ ਉਹ ਇਲਾਜ ਤੋਂ ਬਾਅਦ ਸਵੈ ਰੋਜ਼ਗਾਰ ਕਰਨ ਦੇ ਕਾਬਲ ਹੋ ਸਕਦੇ ਹਨ ਤੇ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਹੋਣ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਗਲਤ ਸੰਗਤ ‘ਚ ਪਏ ਵਿਅਕਤੀਆਂ ਨੂੰ ਸੁਧਰਨ ਦਾ ਮੌਕਾ ਦੇਣ ਲਈ ਸਮਾਜ ਵੀ ਉਨ੍ਹਾਂ ਦਾ ਹੱਥ ਫੜਨ ਲਈ ਅੱਗੇ ਆਵੇ ਤਾਂ ਜੋ ਉਹ ਆਪ ਸਵੈ ਮਾਣ ਨਾਲ ਸਮਾਜ ਵਿੱਚ ਆਪਣਾ ਜੀਵਨ ਬਤੀਤ ਕਰ ਸਕਣ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਚੱਲ ਰਹੇ ਹੋਮਿਓਪੈਥਿਕ ਕਲੀਨਿਕ ਦਾ ਦੌਰਾ ਵੀ ਕੀਤਾ।
ਫੋਟੋ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤ੍ਰਿਪੜੀ ਓਟ ਕਲੀਨਿਕ ਦਾ ਜਾਇਜ਼ਾ ਲੈਂਦੇ ਹੋਏ।

Post Views: 142
Tags: @Bhagwant Manncliniccommunity health centredeputy commissinordr priti yadavlatest newsPatialapatiala newspunjab newstripuri
Previous Post

ਪਟਿਆਲਾ ਦੇ ਵਾਰਡ ਨੰਬਰ 42 ਦੇ MC ਕ੍ਰਿਸ਼ਨ ਚੰਦ ਬੁੱਧੂ ‘ਆਪ’ ਪਾਰਟੀ ਨੂੰ ਕਹਿਣਗੇ ਅਲਵਿਦਾ?

Next Post

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

Next Post
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982