Saturday, August 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫੋਕਲ ਪੁਆਇੰਟ ਦੇ ਸੁਧਾਰ ਲਈ ਮੁੱਖ ਮੰਤਰੀ ਦੀਆਂ ਹਦਾਇਤਾ ‘ਤੇ ਡਿਪਟੀ ਕਮਿਸ਼ਨਰ ਵੱਲੋਂ ਇੰਡਸਟ੍ਰੀਜ਼ ਐਸੋਸੀਏਸ਼ਨ ਨਾਲ ਬੈਠਕ

admin by admin
in BREAKING, COVER STORY, PUNJAB
0
ਫੋਕਲ ਪੁਆਇੰਟ ਦੇ ਸੁਧਾਰ ਲਈ ਮੁੱਖ ਮੰਤਰੀ ਦੀਆਂ ਹਦਾਇਤਾ ‘ਤੇ ਡਿਪਟੀ ਕਮਿਸ਼ਨਰ ਵੱਲੋਂ ਇੰਡਸਟ੍ਰੀਜ਼ ਐਸੋਸੀਏਸ਼ਨ ਨਾਲ ਬੈਠਕ
0
SHARES
0
VIEWS
Share on FacebookShare on Twitter
-ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਫੋਕਲ ਪੁਆਇੰਟ ਸਥਿਤ ਸਨਅਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡੀ.ਸੀ.
ਪਟਿਆਲਾ, 30 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਫੋਕਲ ਪੁਆਇੰਟ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਇੱਥੇ ਸਥਿਤ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਫੋਕਲ ਪੁਆਇੰਟ ਇੰਡਸਟ੍ਰੀਜ਼ ਐਸੋਸੀਏਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਫੋਕਲ ਪੁਆਇੰਟ ਤੇ ਦੌਲਤਪੁਰ ਵਿਖੇ ਬਣ ਰਹੇ ਸਨਅਤ ਜੋਨ ਨੂੰ ਲੱਗਦੇ ਦੌਲਤਪੁਰ ਵੱਡੀ ਨਦੀ ਦਾ ਪੁਲ ਬਣਾਉਣ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਰਜੇ ਜਾ ਰਹੇ ਸਨਅਤ ਪੱਖੀ ਮਾਹੌਲ ਦੌਰਾਨ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਉਦਯੋਗਾਂ ਤੇ ਕਾਮਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਮੀਟਿੰਗ ਮੌਕੇ ਫੋਕਲ ਪੁਆਇੰਟ ਇੰਡਸਟ੍ਰੀਜ਼ ਐਸੋਸੀਏਸ਼ਨ ਵੱਲੋਂ ਰੱਖੇ ਗਏ ਮੁੱਦਿਆਂ, ਦਰਖਤਾਂ ਦੀ ਦੇਖ-ਰੇਖ ਤੇ ਕਟਾਈ, ਸੜਕਾਂ ਦੀ ਮੁਰੰਮਤ, ਸੀ.ਐਸ.ਆਈ. ਹਸਪਤਾਲ, ਸੀਵਰੇਜ ਡਿਸਪੋਜ਼ਲ, ਸਟਰੀਟ ਲਾਇਟਾਂ, ਫੋਕਲ ਪੁਆਇੰਟ ਚੌਂਕ ਦੀਆਂ ਟ੍ਰੈਫਿਕ ਲਾਇਟਾਂ, ਸਰਹਿੰਦ ਰੋਡ ਤੇ ਉਤਰੀ ਬਾਈਪਾਸ ਸਮੇਤ ਅੰਦਰੂਨੀ ਸੜਕਾਂ, ਟ੍ਰਾਂਸਫਾਰਮਰ ਦੀ ਸਮਰੱਥਾ ਵਧਾਉਣ, ਔਰਤ ਵਰਕਰਾਂ ਲਈ ਨਾਈਟ ਸ਼ਿਫਟ, ਪਾਰਕਾਂ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਨ੍ਹਾਂ ਮੁੱਦਿਆਂ ‘ਤੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਬੈਠਕ ਦੌਰਾਨ ਫੋਕਲ ਪੁਆਇੰਟ ਇੰਡਸਟ੍ਰੀਜ਼ ਐਸੋਸੀਏਸ਼ਨ ਦੇ ਨੁਮਾਇੰਦੇ ਰੋਹਿਤ ਬਾਂਸਲ, ਅਸ਼ਵਨੀ ਕੁਮਾਰ, ਮਨੀਸ਼ ਸ਼ਰਮਾ, ਅਮਨਦੀਪ ਸਿੰਘ ਆਦਿ ਸਮੇਤ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਉਦਯਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਨਗਰ ਨਿਗਮ ਦੇ ਐਕਸੀਐਨ ਗੁਰਪ੍ਰੀਤ ਵਾਲੀਆ, ਮੰਡੀ ਬੋਰਡ ਦੇ ਐਸ.ਡੀ.ਓ. ਪੰਕਜ ਕੁਮਾਰ, ਸਹਾਇਕ ਸਿਵਲ ਸਰਜਨ ਡਾ ਰਚਨਾ, ਬਿਜਲੀ ਨਿਗਮ, ਲੋਕ ਨਿਰਮਾਣ ਵਿਭਾਗਾਂ ਦੇ ਅਧਿਕਾਰੀ, ਡਿਪਟੀ ਡਾਇਰੈਕਟਰ ਫੈਕਟਰੀਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Post Views: 53
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪੁਰਸਕਾਰ ਵੰਡ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਨੇਪਰੇ ਚੜ੍ਹਿਆ ਪੰਜਾਬੀ ਮਾਹ

Next Post

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

Next Post
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800