No Result
View All Result
Tuesday, March 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ

admin by admin
in BREAKING, COVER STORY, PUNJAB
0
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ
0
SHARES
0
VIEWS
Share on FacebookShare on Twitter

-ਜ਼ਿਲ੍ਹੇ ਦੀਆਂ ਮੰਡੀਆਂ ‘ਚ 297133 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

-ਕਿਹਾ, ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ

ਪਟਿਆਲਾ, 17 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚੋਂ 105 ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਤੇ ਹੁਣ ਦਿਨ ਤੱਕ 297133 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਅਤੇ 291394 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਝੋਨੇ ਵਿੱਚੋਂ ਪਨਗਰੇਨ ਵੱਲੋਂ 125354 ਮੀਟਰਿਕ ਟਨ, ਮਾਰਕਫੈਡ ਵੱਲੋਂ 65903 ਮੀਟਰਿਕ ਟਨ, ਪਨਸਪ ਵੱਲੋਂ 60651 ਮੀਟਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਨੇ 39486 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ ‘ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ ਲਿਫਟਿੰਗ ਵੀ ਨਾਲੋਂ ਨਾਲ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਹੈ ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਕਰਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਡੀ.ਆਰ. ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਏ.ਸੀ.ਐਫ.ਏ ਰਾਕੇਸ਼ ਕੁਮਾਰ, ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਮੌਜੂਦ ਸਨ।
ਕੈਪਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Post Views: 78
Tags: Chandigarhlatest news punjabnews punjabnews punjabiPatialapatiala breaking newspatiala latest newspatiala newspatiala news todaypunjab latest newsPunjab news todaypunjab weather newspunjabi newstoday news punjab
Previous Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ

Next Post

ਆਲੀਆ ਤੇ ਕ੍ਰਿਤੀ ਨੂੰ ਸਰਵੋਤਮ ਅਦਾਕਾਰਾ ਵਜੋਂ ਮਿਲਿਆ ਕੌਮੀ ਫ਼ਿਲਮ ਪੁਰਸਕਾਰ

Next Post
ਆਲੀਆ ਤੇ ਕ੍ਰਿਤੀ ਨੂੰ ਸਰਵੋਤਮ ਅਦਾਕਾਰਾ ਵਜੋਂ ਮਿਲਿਆ ਕੌਮੀ ਫ਼ਿਲਮ ਪੁਰਸਕਾਰ

ਆਲੀਆ ਤੇ ਕ੍ਰਿਤੀ ਨੂੰ ਸਰਵੋਤਮ ਅਦਾਕਾਰਾ ਵਜੋਂ ਮਿਲਿਆ ਕੌਮੀ ਫ਼ਿਲਮ ਪੁਰਸਕਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982