Saturday, August 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ : ਸਾਕਸ਼ੀ ਸਾਹਨੀ

admin by admin
in BREAKING, COVER STORY, PUNJAB
0
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਕਿਹਾ, ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ

ਮਗਨਰੇਗਾ ਤਹਿਤ ਮਿਲਣ ਵਾਲੇ ਕੰਮ ਦੀ ਕੀਤੀ ਸਮੀਖਿਆ

ਪਟਿਆਲਾ, 22 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਹੀਨਾਵਾਰ ਮੀਟਿੰਗ ਦੌਰਾਨ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨੂੰ ਓ.ਡੀ.ਐਫ. ਪਲਸ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬੀ.ਡੀ.ਪੀ.ਓਜ ਚੱਲ ਰਹੇ ਕੰਮਾਂ ਦੀ ਖੁਦ ਮੌਕੇ ‘ਤੇ ਜਾਕੇ ਨਿਗਰਾਨੀ ਕਰਨਾ ਯਕੀਨੀ  ਬਣਾਉਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਵੱਲੋਂ ਟੀਚੇ ਪੂਰੇ ਕਰਨ ਲਈ ਕੀਤੇ ਗਏ ਕੰਮ ਦੀ ਸਹਾਰਨਾ ਕੀਤੀ ਅਤੇ ਕਿਹਾ ਕਿ ਮਗਨਰੇਗਾ ਮਜ਼ਦੂਰਾਂ ਨੂੰ ਪੂਰੇ ਦਿਨ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਟੀਚਿਆਂ ਨੂੰ ਸੋ ਫ਼ੀਸਦੀ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਫੇਅਰ ਪ੍ਰਾਈਜ਼ ਸ਼ਾਪ, ਬੂਟੇ ਲਗਾਉਣ ਦੀ ਮੁਹਿੰਮ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।  ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ।
ਕੈਪਸ਼ਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Post Views: 85
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਆਰ.ਡੀ.ਐਫ. ਤੁਰੰਤ ਜਾਰੀ ਕਰੇ ਮੋਦੀ ਸਰਕਾਰ-ਚੀਮਾ

Next Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

Next Post
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800