No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

admin by admin
in BREAKING, COVER STORY, INDIA, National, POLITICS, PUNJAB
0
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਪਟਿਆਲਾ,(ਕਰਿਸ਼ਮਾ) 18 ਜੁਲਾਈ:
ਪਟਿਆਲਾ ਜ਼ਿਲ੍ਹੇ ਵਿੱਚ 15 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ ਤੇ ਮਾਨਸੂਨ ਸੀਜ਼ਨ ਵਿੱਚ ਬੂਟਿਆਂ ਨੂੰ ਢੁਕਵੇਂ ਸਥਾਨ ‘ਤੇ ਲਗਾਇਆ ਜਾਵੇ।  ਮੀਟਿੰਗ ‘ਚ ਡੀ.ਐਫ.ਓ. ਵਿੱਦਿਆ ਸਾਗਰੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਕੋਲ ਇੱਕ ਕਨਾਲ ਜਾ ਫੇਰ ਇਸ ਤੋਂ ਵੱਧ ਦੀ ਖਾਲੀ ਜਗ੍ਹਾ ਹੈ ਉਹ ਜੰਗਲਾਤ ਵਿਭਾਗ ਨਾਲ ਰਾਬਤਾ ਕਰਕੇ ਉਥੇ ਨਾਨਕ ਬਗੀਚੀ ਸਥਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਗੀਚੀ ਸਥਾਪਤ ਕਰਨ ਵਿੱਚ ਜੰਗਲਾਤ ਵਿਭਾਗ ਵੱਲੋ ਪੂਰਨ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 15 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ ਤੇ ਸਿੱਖਿਆ ਵਿਭਾਗ ਇਸ ਮੁਹਿੰਮ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਈ.ਓਜ਼, ਸਿੱਖਿਆ ਅਧਿਕਾਰੀਆਂ ਤੇ ਸਮੂਹ ਵਿਭਾਗਾਂ ਨੂੰ ਬੂਟੇ ਲਗਾਉਣ ਦੇ ਟੀਚੇ ਨਿਰਧਾਰਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਜ਼ਿਲ੍ਹੇ ਦੇ 75 ਹਜ਼ਾਰ ਟਿਊਬਵੈਲਾਂ ‘ਤੇ ਬੂਟੇ ਲਗਾਉਣ ਸਮੇਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ 270 ਪੈਟਰੋਲ ਪੰਪਾਂ ‘ਤੇ, ਪੁਲਿਸ ਵਿਭਾਗ ਥਾਣਿਆਂ ਅੰਦਰ, ਸਿਹਤ ਵਿਭਾਗ ਆਮ ਆਦਮੀ ਕਲੀਨਿਕ ਤੇ ਡਿਸਪੈਂਸਰੀਆਂ ‘ਚ ਅਤੇ ਸਿੱਖਿਆ ਵਿਭਾਗ ਸਾਰੇ ਸਕੂਲਾਂ ਸਮੇਤ ਪੰਚਾਇਤ ਤੇ ਸਥਾਨਕ ਸਰਕਾਰਾਂ ਵਿਭਾਗ ਜਨਤਕ ਸਥਾਨਾਂ ‘ਤੇ ਬੂਟੇ ਲਗਾਉਣ ਲਈ ਕੰਮ ਕਰਨ।
ਇਸ ਮੌਕੇ ਡੀ.ਐਫ.ਓ. ਵਿੱਦਿਆ ਸਾਗਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 3 ਲੱਖ ਤੋਂ ਵਧੇਰੇ ਬੂਟੇ ਵੰਡੇ ਜਾ ਚੁੱਕੇ ਹਨ ਅਤੇ ਹਰੇਕ ਵਿਭਾਗ ਵੱਲੋਂ ਕੀਤੀ ਗਈ ਮੰਗ ਅਨੁਸਾਰ ਬੂਟੇ ਉਪਲਬੱਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਬੂਟੇ ਦੀ ਦੇਖਭਾਲ ਕਰਨਾ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ‘ਚ ਸਮੂਹ ਬੀ.ਡੀ.ਪੀ.ਓਜ਼, ਈ.ਓਜ਼ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Post Views: 104
Tags: #latestnewsdeputy commisioner newspatialanewsshaukatahmedparetopnews
Previous Post

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

Next Post

19 july 2024 e-paper

Next Post

19 july 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800