No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

admin by admin
in BREAKING, COVER STORY, PUNJAB
0
ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

-ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ‘ਚ ਹੋਵੇਗਾ 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ
ਪਟਿਆਲਾ, 8 ਜਨਵਰੀ :
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਹੋਵੇਗਾ, ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗਣਤੰਤਰ ਦਿਵਸ ਸਮਾਗਮਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੋਲੋ ਗਰਾਊਂਡ (ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ) ਦਾ ਦੌਰਾ ਕੀਤਾ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਟਿਆਲਾ ‘ਚ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੋਲੋ ਗਰਾਊਂਡ ਵਿਖੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਸ਼ਹਿਰ ਵਾਸੀਆਂ ਸਮੇਤ ਪੂਰੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਮਾਗਮ ਦੌਰਾਨ ਜਿੱਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਉਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਮੇਤ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ।
ਇਸ ਦੌਰਾਨ ਐਸ.ਪੀ. ਮੁਹੰਮਦ ਸਰਫਰਾਜ ਆਲਮ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Post Views: 99
Tags: chandigarh newslatest newslatest news punjabLatest Punjab Newsnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newsnews18 punjab updatespunjab breaking newsPunjab Governmentpunjab latest newspunjab newsPunjab news todaypunjab news today livePUNJAB POLICEpunjab school news todaypunjab today newspunjabi newstoday news punjab
Previous Post

‘ਨਸ਼ਾ ਮੁਕਤ ਪਟਿਆਲਾ ਜ਼ਿਲ੍ਹਾ’

Next Post

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Next Post
19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982