No Result
View All Result
Sunday, July 27, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

admin by admin
in BREAKING, COVER STORY, INDIA, National, PUNJAB
0
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 16 ਜੂਨ:

                   ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।

              ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ।

              ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।

                   ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।

              ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

Post Views: 123
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: coach rajpal singhDaljit Singhdeputy commissinordr priti yadavgymnasium hallHarmanpreet SinghPolo Groundpunjab govermentraja balinder singh
Previous Post

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

Next Post

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In