No Result
View All Result
Thursday, April 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪਿੰਡਾਂ ‘ਚ ਪੁੱਜੇ ਡਿਪਟੀ ਕਮਿਸ਼ਨਰ

admin by admin
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
ਘਨੌਰ, 12 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਕਾਮੀ ਖੁਰਦ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ ਅਤੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਖੇਤਾਂ ਵਿੱਚ ਜਾ ਕੇ ਜਾਇਜ਼ਾ ਵੀ ਲਿਆ। ਇਸ ਕੈਂਪ ਦੌਰਾਨ ਕਾਮੀ ਖੁਰਦ ਤੋਂ ਇਲਾਵਾ ਹਰਪਾਲਪੁਰ, ਬੂੜ ਮਾਜਰੀ, ਉਲਾਣਾ, ਸੰਧਾਰਸੀ, ਮਰਦਾਂਪੁਰ, ਚਮਾਰੂ ਆਦਿ ਪਿੰਡਾਂ ਦੇ ਵਸਨੀਕਾਂ ਨੇ ਵੀ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕੀਤੀਆਂ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਚ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲੋਕਾਂ ਦੇ ਮਸਲੇ ਸੁਣਨ ਲਈ ਭੇਜਣ ਦਾ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿਧਾਇਕ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਾਮੀ ਖੁਰਦ ਵਿਖੇ ਕਰੀਬ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਤੁਰੰਤ ਹੱਲ ਕਰਨ ਲਈ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ ‘ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਉਨ੍ਹਾਂ ਕੋਲ ਘੱਗਰ ‘ਚ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਟੁੱਟੇ ਬੰਨ੍ਹਾਂ, ਸੜਕਾਂ ਤੇ ਪੀਣ ਵਾਲੇ ਪਾਣੀ ਸਮੇਤ ਹੋਰ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਤੇ ਮਸਲੇ ਆਏ ਹਨ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਜਾ ਕੇ ਪਿੰਡ ਕਾਮੀ ਖੁਰਦ ਤੇ ਰਾਮਪੁਰ ਨੇੜੇ ਘੱਗਰ ਦੇ ਇੱਕ ਪੁਰਾਣੇ ਪਾੜ ਦਾ ਜਾਇਜ਼ਾ ਵੀ ਲੈਕੇ ਆਏ ਹਨ ਅਤੇ ਇਸ ਨੂੰ ਤੁਰੰਤ ਪੂਰਨ ਲਈ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਮੌਕੇ ‘ਤੇ ਹੀ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਕੈਂਪ ਦੌਰਾਨ ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਬੂਟਾ ਸਿੰਘ ਗਿੱਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ, ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ, ਈ.ਟੀ.ਓ. ਰੁਪਿੰਦਜੀਤ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਪੰਚਾਇਤ ਸਕੱਤਰ ਗੁਰਮੀਤ ਸਿੰਘ, ਐਸ.ਐਚ.ਓ. ਜਸਪ੍ਰੀਤ ਸਿੰਘ, ਪੀ.ਏ ਗੁਰਤਾਜ ਸਿੰਘ, ਦਵਿੰਦਰ ਸਿੰਘ ਭੰਗੂ, ਕਸ਼ਮੀਰੀ ਲਾਲ, ਸੁਰਿੰਦਰ ਸਿੰਘ, ਅਸ਼ਵਨੀ ਸਨੋਲੀਆ, ਸੁਰਿੰਦਰ ਸਰਵਾਰਾ, ਮੱਖਣ ਖਾਨ ਘਨੌਰ ਸਮੇਤ ਇਲਾਕੇ ਦੇ ਪਤਵੰਤੇ ਮੌਜੂਦ ਸਨ।
ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Post Views: 98
Tags: chief elections commissionergurdaspur deputy commissioner vipul ujwalias shaukat ahmed pareshaukat ahmed pare deputy commissionershowkat ahmad parray
Previous Post

ਰੈੱਡ ਕਰਾਸ ਵੱਲੋਂ ਦਿਵਿਆਂਗਜਨ ਨੂੰ ਮੁਫ਼ਤ ਸਹਾਇਤਾ ਉਪਕਰਨਾਂ ਦੀ ਵੰਡ

Next Post

ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਕੂਲ ਮੁਖੀਆਂ ਨਾਲ ਬੈਠਕ

Next Post
ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਕੂਲ ਮੁਖੀਆਂ ਨਾਲ ਬੈਠਕ

ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਕੂਲ ਮੁਖੀਆਂ ਨਾਲ ਬੈਠਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800