ਚੰਡੀਗੜ੍ਹ, 21ਜਨਵਰੀ, 2023(ਪ੍ਰੈਸ ਕੀ ਤਾਕਤ ਬਿਊਰੋ): ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 40 ਦਿਨ ਦੀ ਪੈਰੋਲ ਦੇ ਦਿੱਤੀ ਗਈ ਹੈ। ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਰੋਹਤਕ ਦੇ ਡਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਪੁਸ਼ਟੀ ਕੀਤੀ ਹੈ ਕਿ 40 ਦਿਨ ਦੀ ਪੈਰੋਲ ਦਿੱਤੀ ਗਈ ਹੈ ਜੋ ਨਿਯਮਾਂ ਮੁਤਾਬਕ ਦਿੱਤੀ ਗਈ ਹੈ।
ਡੇਰਾ ਮੁਖੀ ਆਪਣੀਆਂ ਦੋ ਸ਼ਰਧਾਲੂ ਕੁੜੀਆਂ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।
ਇਸ ਤੋਂ ਪਹਿਲਾਂ ਡੇਰਾ ਮੁਖੀ ਦੀ 40 ਦਿਨ ਦੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖਤਮ ਹੋਈ ਸੀ। ਉਦੋਂ ਉਹ 14 ਅਕਤੂਬਰ ਨੁੰ ਰਿਹਾਅ ਹੋਣ ਮਗਰੋਂ ਉੱਤਰ ਪ੍ਰਦੇਸ਼ ਦੇ ਬਵਾਨਾ ਵਿਚ ਆਪਣੇ ਆਸ਼ਰਮ ਵਿਚ ਰਿਹਾ ਸੀ।

