ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਅਨੁਸਾਰ ਦੇਸ਼ ਵਿਚ ਹੋਣ ਵਾਲੀਆਂ ਆਮ ਚੋਣਾਂ ਦੇ ਬਾਵਜੂਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਭਾਰਤ ਵਿਚ ਹੋਣ ਦੀ ਸੰਭਾਵਨਾ ਹੈ। ਟੂਰਨਾਮੈਂਟ ਦੇ 22 ਮਾਰਚ ਨੂੰ ਸ਼ੁਰੂ ਹੋਣ ਦੀ ਉਮੀਦ ਹੈ, ਅਤੇ ਆਮ ਚੋਣਾਂ ਦੌਰਾਨ ਮੈਚਾਂ ਲਈ ਵਿਕਲਪਕ ਸਥਾਨਾਂ ਬਾਰੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਬੀਸੀਸੀਆਈ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਆਈਪੀਐਲ ਭਾਰਤ ਵਿੱਚ ਖੇਡੀ ਜਾਵੇਗੀ। ਇਸ ਲਈ ਟੂਰਨਾਮੈਂਟ ਨੂੰ ਦੇਸ਼ ਤੋਂ ਬਾਹਰ ਤਬਦੀਲ ਕਰਨ ਦੀ ਲੋੜ ਨਹੀਂ ਹੈ। ਹਾਲਾਂਕਿ, ਜੇਕਰ ਕੋਈ ਰਾਜ ਵੈਧ ਕਾਰਨਾਂ ਕਰਕੇ ਮੈਚਾਂ ਦੀ ਮੇਜ਼ਬਾਨੀ ਕਰਨ ਵਿੱਚ ਅਸਮਰੱਥ ਹੈ, ਤਾਂ ਮੈਚ ਨੂੰ ਕਿਸੇ ਹੋਰ ਸਥਾਨ ‘ਤੇ ਤਬਦੀਲ ਕਰ ਦਿੱਤਾ ਜਾਵੇਗਾ।