No Result
View All Result
Monday, April 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ‘ ਚ ਵਿਕਾਸ ਕਾਰਜ ਤੇਜ਼

admin by admin
in BREAKING, COVER STORY, INDIA, National, PUNJAB
0
ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ‘ ਚ ਵਿਕਾਸ ਕਾਰਜ ਤੇਜ਼
0
SHARES
0
VIEWS
Share on FacebookShare on Twitter

ਪਟਿਆਲਾ, 21 ਨਵੰਬਰ:

                              ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡਾਂ ਦੀ ਲਹਿਰ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਾਲਵਾ, ਨੰਦਪੁਰ ਕੇਸ਼ੋਂ, ਚਲੈਲਾ, ਰੋਹਰਗੜ੍ਹ, ਕਿਸ਼ਨਗੜ੍ਹ, ਰੋਹਟੀ ਖ਼ਾਸ, ਇੱਛੇਵਾਲ ਅਤੇ ਸਿਉਨਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਿਕਾਸ ਫੰਡਾਂ ਦੀ ਵੰਡ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸੁਵਿਧਾਵਾਂ ਤੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਰਸਤੇ ਤਿਆਰ ਕਰਨਾ ਹੈ।

                              ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਫੰਡਾਂ ਰਾਹੀਂ ਹੁਣ ਇਹਨਾਂ ਪਿੰਡਾਂ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਵਿੱਚ ਪੰਜ ਸਾਲ ਦੀ ਗਰੰਟੀ ਵਾਲੀਆਂ ਪੱਕੀਆਂ ਸੜਕਾਂ ,  ਫਿਰਨੀ ਦੇ ਕੰਮ, ਕਮਿਊਨਿਟੀ ਹਾਲ,  ਖੇਡ ਮੈਦਾਨ ਅਤੇ ਹੋਰ ਆਧੁਨਿਕ  ਢਾਂਚੇ ਦੀ ਨਿਰਮਾਣ ਪ੍ਰਕਿਰਿਆ ਸ਼ਾਮਲ ਹੈ। ਇਹ ਸਹੂਲਤਾਂ ਸਿਰਫ਼ ਪਿੰਡਾਂ ਦੀ ਸੋਭਾ ਹੀ ਨਹੀਂ ਵਧਾਉਣਗੀਆਂ ਸਗੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਲਈ ਵੱਧ ਤੋ ਵੱਧ ਮੌਕੇ ਪ੍ਰਦਾਨ ਕਰਨਗੀਆਂ।

                              ਉਹਨਾਂ ਕਿਹਾ ਕਿ ਪਿੰਡਾਂ ਦੇ ਕਈ ਥਾਵਾਂ ‘ਤੇ ਮੌਜੂਦ ਬੇਕਾਰ ਪਏ ਟੋਭੇ ਹੁਣ ਹਟਾ ਕੇ ਉਨ੍ਹਾਂ ਦੀ ਥਾਂ ਦਰੱਖਤ ਲਗਾਏ ਜਾਣਗੇ, ਤਾਂ ਜੋ ਪਿੰਡਾਂ ਦੀ ਹਵਾ ਅਤੇ ਵਾਤਾਵਰਣ ਹੋਰ  ਸੁੰਦਰ ਬਣ ਸਕੇ।

                              ਸਿਹਤ ਮੰਤਰੀ ਨੇ ਦੱਸਿਆ ਕਿ ਬਹੁਤ ਜਲਦ ਪਿੰਡਾਂ ਵਿੱਚ “ਈ-ਰਿਕਸ਼ਾ ਸਰਵਿਸ” ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲ ਨਾਲ ਇੱਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਤਿਆਰ ਹੋਣਗੇ, ਦੂਜੇ ਪਾਸੇ ਪਿੰਡ ਵਾਸੀਆਂ,  ਖ਼ਾਸ ਕਰਕੇ ਬਜ਼ੁਰਗਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਆਵਾਜਾਈ ਸੁਵਿਧਾ ਪ੍ਰਾਪਤ ਹੋਵੇਗੀ।

                              ਇਸ ਮੌਕੇ ਸਿਹਤ ਮੰਤਰੀ  ਨੇ ਪਿੰਡਾਂ ਦੀਆਂ ਮਹਿਲਾਵਾਂ ਲਈ ਵੀ ਖ਼ਾਸ ਐਲਾਨ ਕੀਤਾ। ਉਹਨਾਂ ਦੱਸਿਆ ਕਿ ਹੁਣ ਬੀਬੀਆਂ ਅਤੇ ਭੈਣਾਂ ਨੂੰ ਸੈਲਫ ਹੈਲਪ ਗਰੁੱਪਾਂ ਰਾਹੀਂ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਓਹਨਾ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਪਿੰਡ ਦੀ ਮਹਿਲਾ ਘਰੇਲੂ ਉਦਯੋਗਾਂ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਬਣੇ।

                              ਇਸ ਤੋਂ ਇਲਾਵਾ, ਡਾ. ਬਲਬੀਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋ ਕੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ।

Post Views: 39
Tags: development workdr balbir singhpunjabi newsrights movements
Previous Post

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

Next Post

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿਖੇ 23 ਤੋਂ 25 ਨਵੰਬਰ ਤੱਕ ਦੇ ਵਿਸ਼ਾਲ ਸਮਾਗਮਾਂ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤਾਂ ਨੂੰ ਸਦਭਾਵਨਾ ਭਰੀ ਅਪੀਲ*

Next Post
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿਖੇ 23 ਤੋਂ 25  ਨਵੰਬਰ ਤੱਕ ਦੇ ਵਿਸ਼ਾਲ ਸਮਾਗਮਾਂ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤਾਂ ਨੂੰ ਸਦਭਾਵਨਾ ਭਰੀ ਅਪੀਲ*

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਵਿਖੇ 23 ਤੋਂ 25 ਨਵੰਬਰ ਤੱਕ ਦੇ ਵਿਸ਼ਾਲ ਸਮਾਗਮਾਂ ਵਿੱਚ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤਾਂ ਨੂੰ ਸਦਭਾਵਨਾ ਭਰੀ ਅਪੀਲ*

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800