No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਭਰਿਆ ਦਰਸ਼ਨ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਗੁਰਦੁਆਰਾ ਬੇਬੇ ਨਾਨਕੀ ਜੀ, ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀ

admin by admin
in BREAKING, COVER STORY, INDIA, National
0
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਭਰਿਆ ਦਰਸ਼ਨ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਗੁਰਦੁਆਰਾ ਬੇਬੇ ਨਾਨਕੀ ਜੀ, ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀ
0
SHARES
0
VIEWS
Share on FacebookShare on Twitter

ਸੁਲਤਾਨਪੁਰ ਲੋਧੀ 6 ਨਵੰਬਰ,2025 (ਮਨਮੋਹਨ ਸਿੰਘ) ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਬੇਬੇ ਨਾਨਕੀ ਜੀ, ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀ ਭਰੀ।

ਇਸ ਪਵਿਤਰ ਦਰਸ਼ਨ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਿਮਰਤਾ ਸਹਿਤ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ ਅਤੇ ਗੁਰਮਤਿ ਰੌਸ਼ਨੀ ਨਾਲ ਪ੍ਰੇਰਿਤ ਹੋ ਕੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਇਕਤਾ, ਪਿਆਰ ਅਤੇ ਸੇਵਾ ਦੇ ਰਾਹ ‘ਤੇ ਤੁਰਨ ਦੀ ਅਪੀਲ ਕੀਤੀ।

ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਸ ਮੌਕੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਮਾਰਗ ਹੈ, ਜੋ ਸਾਨੂੰ ਆਪਸੀ ਪਿਆਰ, ਨਿਮਰਤਾ ਅਤੇ ਸੱਚ ਦੀ ਰਾਹੀਂ ਜੀਵਨ ਜੀਊਣ ਦੀ ਸਿੱਖਿਆ ਦਿੰਦੀ ਹੈ।
ਦੋਵੇਂ ਆਗੂਆਂ ਨੇ ਸੁਲਤਾਨਪੁਰ ਲੋਧੀ ਦੀ ਇਹ ਪਵਿਤਰ ਧਰਤੀ, ਜਿੱਥੇ ਗੁਰੂ ਨਾਨਕ ਦੇਵ ਜੀ ਨੇ “ਸਚ ਦੀ ਰੋਜ਼ੀ” ਦਾ ਸੰਦੇਸ਼ ਦਿੱਤਾ ਸੀ, ਸਦਾ ਹੀ ਮਨੁੱਖਤਾ ਦੇ ਉਚਾਰਣ ਦਾ ਕੇਂਦਰ ਰਹੀ ਹੈ। ਇਸ ਧਰਤੀ ਨਾਲ ਹਰ ਸਿੱਖ ਦਾ ਰੂਹਾਨੀ ਨਾਤਾ ਜੁੜਿਆ ਹੋਇਆ ਹੈ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਥਾਨਕ ਸੰਗਤਾਂ ਤੇ ਸੇਵਾਦਾਰਾਂ ਨੇ ਦੋਵੇਂ ਆਗੂਆਂ ਦਾ ਸਵਾਗਤ ਕੀਤਾ ਤੇ ਗੁਰਮਤਿ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ।

ਦੋਵੋ ਆਗੂਆਂ ਨੇ ਸਭ ਨੂੰ ਮਨੁੱਖਤਾ ਦੀ ਸੇਵਾ, ਸੱਚਾਈ ਤੇ ਪ੍ਰੇਮ ਭਾਵਨਾ ਨਾਲ ਜੀਵਨ ਬਿਤਾਉਣ ਦੀ ਪ੍ਰੇਰਣਾ ਦਿੱਤੀ, ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਅਸਲ ਸੁਨੇਹੇ ਨੂੰ ਅਮਲ ਵਿੱਚ ਲਿਆਇਆ ਜਾ ਸਕੇ।

Post Views: 73
Tags: Guru Nanak Dev jiparkash purabrana gurjit singhsultan pur lodi
Previous Post

6 nov 2025

Next Post

ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਤਿਆਰੀਆਂ ਦਾ ਜਾਇਜ਼ਾ — ਹਰਮੀਤ ਸਿੰਘ ਕਾਲਕਾ

Next Post
ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਤਿਆਰੀਆਂ ਦਾ ਜਾਇਜ਼ਾ — ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਤਿਆਰੀਆਂ ਦਾ ਜਾਇਜ਼ਾ — ਹਰਮੀਤ ਸਿੰਘ ਕਾਲਕਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800