ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਨੇ ਮਾਪਿਆਂ ਦਾ ਵਿਸਵਾਸ਼ ਜਿੱਤਿਆ
ਬਰਨਾਲਾ, 2 ਸਤੰਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲ਼ਾ ਦੀ ਅਗਵਾਈ ਹੇਠ ਸਕੱੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋ ਆਰੰਭ ਕੀਤੀ ਸਿੱਖਿਆ ਸੁਧਾਰ ਮੁਹਿੰਮ ਆਪਣੇ ਸੁਨਹਿਰੀ ਦੌਰ ਵਿੱਚ ਗੁਜਰ ਰਹੀ ਹੈ। ਸਮਾਰਟ ਸਕੂਲ ਮੁਹਿੰਮ ਤਹਿਤ ਜਿਲ•ੇ ਦੇ ਤਕਰੀਬਨ 95 ਫੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਗਏ ਹਨ।
ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ•ਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਿਸ਼ਚਤ ਕੀਤੇ ਮਾਪਦੰਡਾਂ ਅਨੁਸਾਰ ਜਿਲ•ੇ ਦੇ 115 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 110 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ 3 ਸਕੂਲਾਂ ਵਿੱਚ ਸਮਾਰਟ ਸਕੂਲਾਂ ਦੇ ਪੈਰਾਮੀਟਰਾਂ ਦੀ ਪੂਰਤੀ ਦਾ ਕੰਮ ਚੱਲ ਰਿਹਾ ਹੈ। ਜਿਲ•ਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਅਤੇ ਉਪ ਜਿਲ•ਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਜਿਲ•ੇ ਦੇ ਕੁੱਲ 182 ਪ੍ਰਾਇਮਰੀ ਸਕੂਲਾਂ ਵਿੱਚੋਂ 153 ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ 21 ਸਕੂਲਾਂ ਵਿੱਚ ਪੈਰਾਮੀਟਰਾਂ ਦੀ ਪੂਰਤੀ ਦਾ ਕੰਮ ਚੱਲ ਰਿਹਾ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ, ਦਿੱਖ ਅਤੇ ਅਕਾਦਮਿਕ ਪੱਖੋਂ ਸਮਾਰਟ ਬਣਾਉਣ ਦੇ ਕਾਰਜ਼ ਵਿੱਚ ਸਮਾਜ ਦੀ ਭੂਮਿਕਾ ਬੜੀ ਅਹਿਮ ਹੈ।
ਉਹਨਾਂ ਕਿਹਾ ਕਿ ਵਿਭਾਗ ਵੱਲੋਂ ਮਾਰਗ ਦਰਸ਼ਕ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਕੂਲਾਂ ਨੂੰ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂਂ ਇਲਾਵਾ ਸਰਕਾਰ ਵਲੋਂਂ 60:40 ਦੇ ਅਨੁਪਾਤ ਨਾਲ ਸਮਾਰਟ ਸਕੂਲ ਬਣਾਉਣ ਦੀ ਨੀਤੀ ਵੀ ਬਣਾਈ ਗਈ ਹੈ ਜਿਸ ਤਹਿਤ ਸਰਕਾਰ ਵਲੋਂਂ ਸਕੂਲ਼ਾਂਂ ਨੂੰ ਮਾਲੀ ਮੱਦਦ ਦਿੱਤੀ ਗਈ ਹੈ।
ਜਿਲ•ਾ ਸਮਾਰਟ ਸਕੂਲ ਕੋ-ਆਰਡੀਨੇਟਰ ਡਾ.ਰਵਿੰਦਰਪਾਲ ਸਿੰਘ ਅਤੇ ਸਹਾਇਕ ਸਮਾਰਟ ਸਕੂਲ ਕੋ-ਆਰਡੀਨੇਟਰ ਸ੍ਰ ਜਗਸੀਰ ਸਿੰਘ ਨੇ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਪਦੰਡਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਆਂ ਤਕਨੀਕਾਂ ਅਤੇ ਗਤੀਵਿਧੀਆਂ ‘ਤੇ ਅਧਾਰਿਤ ਸਿੱਖਣ-ਸਿਖਾਓੁਣ ਵਿਧੀਆਂ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਲਈ ਸਕੂਲਾਂਂ ਵਿੱਚ ਲੋੜੀਦੀਆਂਂ ਬੁਨਿਆਦੀ ਸੁਵਿਧਾਵਾਂਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਿੱਖਣ ਸਿਖਾਉਣ ਦੇ ਆਧੁਨਿਕ ਉਪਕਰਣ ਪ੍ਰਾਜੈਕਟਰ ਤੇ ਐਲ.ਈ.ਡੀਜ਼, ਕਲਰ ਕੋਡਿੰਗ, ਸੁੰਦਰ ਗੇਟ, ਸਕੂਲ ਵਿੱਚ ਵਿੱਦਿਅਕ ਵਾਤਾਵਰਨ ਤਿਆਰ ਕਰਨ ਲਈ ਬਾਲਾ ਵਰਕ (ਬਿਲਡਿੰਗ ਐਜ ਲਰਨਿੰਗ ਏਡ), ਐਲ.ਈ.ਡੀ/ਕੰਪਿਊਟਰ ਲੈਬ, ਈ-ਕੰਟੈਂਂਟ, ਸੁੰਦਰ ਤੇ ਮਿਆਰੀ ਵਰਦੀ, ਟਾਈ, ਬੈਲਟ ਅਤੇ ਪਹਿਚਾਣ ਪੱਤਰ ਸ਼ਾਮਲ ਹਨ।
ਉਹਨਾਂ ਕਿਹਾ ਕਿ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਪਰਿਵਰਤਿਤ ਹੋ ਗਈ ਹੈ।ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਸਮਾਰਟ ਹਾਈ ਸਕੂਲ ਨੈਣੇਵਾਲ ਦੀ ਹੈੱਡਮਿਸਟ੍ਰੈਸ ਸ੍ਰੀਮਤੀ ਸੁਰੇਸ਼ਟਾ ਰਾਣੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਸਮਾਜ ਅਤੇ ਸਰਕਾਰੀ ਭਾਗੀਦਾਰੀ ਨਾਲ ਵਿਦਿਆਰਥੀਆਂ ਲਈ ਬੁਨਿਆਦੀ ਸਹੂਲਤਾਂ, ਖੇਡ ਸਹੂਲਤਾਂ ਐਜੂਸੈੱਟ ਅਤੇ ਐਲ.ਸੀ.ਡੀਜ਼ ਉਪਲਬਧ ਕਰਵਾ ਕੇ ਪੜ•ਨ ਦੀਆਂ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਜਿਲ•ਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਮਾਰਟ ਸਕੂਲਾਂ ਵਿੱਚ ਤਬਦੀਲ ਹੋਏ ਜਿਲ•ੇ ਦੇ ਸਰਕਾਰੀ ਸਕੂਲ ਬਦਲੀ ਨੁਹਾਰ ਬਦੌਲਤ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ ਹੋਏ ਹਨ।ਸਮਾਰਟ ਬਣੇ ਸਕੂਲਾਂ ਵਿੱਚ ਅਪਣਾਈਆਂ ਜਾ ਰਹੀਆਂ ਅਤਿ-ਆਧੁਨਿਕ ਪੜ•ਾਉਣ ਤਕਨੀਕਾਂ ਅਤੇ ਵਿਦਿਆਰਥੀਆਂ ਲਈ ਖੁਸ਼ਨੁਮਾ ਮਾਹੌਲ ਨੇ ਵੱਡੇ ਪੱਧਰ ਤੇ ਮਾਪਿਆਂ ਅਤੇ ਬੱਚਿਆਂ ਨੂੰ ਆਕਰਸ਼ਿਤ ਕੀਤਾ ਹੈ।ਜਿਲ•ੇ ਦੇ ਸਰਕਾਰੀ ਸਕੂਲਾਂ ਵਿੱਚ ਮੌਜ਼ੂਦਾ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੋਇਆ ਇਜ਼ਾਫਾ ਅਤੇ ਬੋਰਡ ਜਮਾਤਾਂ ਦੇ ਆਏ ਸ਼ਾਨਦਾਰ ਨਤੀਜੇ ਇਸ ਦਾ ਪ੍ਰਤੱਖ ਪ੍ਰਮਾਣ ਹਨ।