ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਕੌਸਲਾਂ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ ਚੋਣਾਂ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਬ-ਡਵੀਜਨ ਰਾਜੁਪਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੇ ਚੋਣ ਅਧਿਕਾਰ ਵਾਲੇ ਖੇਤਰ ‘ਚ ਲਾਇਸੰਸੀ ਅਸਲਾ ਧਾਰੀਆਂ ਲਈ 20 ਫਰਵਰੀ 2021 ਤੱਕ ਅਸਲਾ ਚੁੱਕਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 14 ਫਰਵਰੀ 2021 ਨੂੰ ਹੋਣੀਆਂ ਵਾਲੀ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਤੀ ਨਾਲ ਕਰਵਾਉਣ ਲਈ ਸਬ-ਡਵੀਜ਼ਨ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਵਿਖੇ ਅਸਲਾ ਚੁੱਕਣ ਦੀ ਮਨਾਹੀ ਦੇ ਸਬੰਧੀ ਹੁਕਮ ਹੋਏ ਹਨ। ਇਸ ਲਈ ਲੋਕ ਸ਼ਾਂਤੀ ਹਿਤ ਅਤੇ ਇਨ੍ਹਾਂ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਸ਼ਾਂਤੀ ਪੂਰਵਕ ਕਰਵਾਉਣ ਲਈ ਅਸਲਾ ਨਾਲ ਚੁੱਕਣ ਦੀ ਮਨਾਹੀ ਦੇ ਹੁਕਮ ਘੋਸ਼ਿਤ ਕੀਤੇ ਜਾਣੇ ਜ਼ਰੂਰੀ ਹਨ।