No Result
View All Result
Monday, February 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੀਵਾਨ ਟੋਡਰ ਮੱਲ ਜੀ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ: ਅਮਨ ਅਰੋੜਾ

admin by admin
in BREAKING
0
ਦੀਵਾਨ ਟੋਡਰ ਮੱਲ ਜੀ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ: ਅਮਨ ਅਰੋੜਾ
0
SHARES
0
VIEWS
Share on FacebookShare on Twitter
ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਾਜ਼ਮੀ
ਕੈਬਨਿਟ ਮੰਤਰੀ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦਾ ਦੌਰਾ
ਫ਼ਤਹਿਗੜ੍ਹ ਸਾਹਿਬ, 08 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ, ਸ਼੍ਰੀ ਅਮਨ ਅਰੋੜਾ ਨੇ
ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ ਜੀ ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ।
ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਧਰਤੀ ‘ਤੇ ਸਥਿਤ ਇਮਾਰਤਾਂ ਦੀ ਸਾਂਭ ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ।
ਦੀਵਾਨ ਟੋਡਰ ਮੱਲ ਜੀ ਨੂੰ ਇਤਿਹਾਸ ਵਿੱਚ ਵੱਖਰਾ ਸਥਾਨ ਹਾਸਲ ਹੈ ਅਤੇ ਉਨ੍ਹਾਂ ਦੀ ਵਿਰਾਸਤੀ ਹਵੇਲੀ ਸਾਨੂੰ ਅੱਜ ਵੀ ਹੱਕ ਤੇ ਸੱਚ ਲਈ ਲੜ੍ਹਨ ਦੀ ਪ੍ਰੇਰਨਾ ਦਿੰਦੀ ਹੈ। ਫ਼ਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਇਥੇ ਸਥਿਤ ਪੁਰਾਤਨ ਇਮਾਰਤਾਂ ਜਿਵੇਂ ਕਿ ਦੀਵਾਨ ਟੋਡਰ ਮੱਲ ਹਵੇਲੀ, ਆਮ ਖਾਸ ਬਾਗ, ਭਗਤਾ ਸਧਨਾ ਜੀ ਦੀ ਮਸੀਤ ਅਤੇ ਹੋਰ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਸ.ਲਖਵੀਰ ਸਿੰਘ ਰਾਏ ਅਤੇ ਵਿਧਾਇਕ ਬੱਸੀ ਪਠਾਣਾਂ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੌਹਲ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Post Views: 87
Tags: #amanarora#diwantodar#goldenletter#newsupadtes#punjabgovt
Previous Post

ਦਵਾਈਆਂ ਦੇ ਦੇਵਤਾ ਭਗਵਾਨ ਧਨਵੰਤਰੀ ਜੀ ਨੂੰ ਭੋਗ ਲਗਵਾ ਕੇ ਟਰੱਸਟ ਨੇ ਕੀਤਾ ਦੂਜੇ ਸਾਲ ਦਵਾਈਆਂ ਦੇ ਲੰਗਰ ਦਾ ਅਗਾਜ਼

Next Post

ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ

Next Post
ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982