No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਦਿੱਤੇ ਆਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ

admin by admin
in BREAKING, CHANDIGARH, COVER STORY, INDIA, National, POLITICS, PUNJAB
0
जनता के प्रति जवाबदेही को समर्पित भाव से निभाएं : ज्ञान चंद गुप्ता हरियाणा विधानसभा अध्यक्ष
0
SHARES
0
VIEWS
Share on FacebookShare on Twitter

 ਚੰਡੀਗੜ੍ਹ, 16 ਸਤੰਬਰ: (प्रेस की ताकत ब्यूरो

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ,  ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਅਨੁਸੂਚਿਤ ਜਾਤੀ ਦੇ ਬੱਚਿਆ ਨੂੰ ਵੱਖ-ਵੱਖ ਟ੍ਰੇਡਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਆਪਣਾ ਰੋਜ਼ਗਾਰ ਕਮਾਉਣ ਦੇ ਕਾਬਲ ਬਣ ਸਕਣ।

ਅੱਜ ਇੱਥੇ ਪੰਜਾਬ ਭਵਨ ਵਿਖੇ ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ, ਮੋਗਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪਛੜੇ ਵਰਗਾਂ ਦੇ ਨੌਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਲਾਗੂ ਕਰਨ ਸਬੰਧੀ ਵਿਸਥਾਰ `ਚ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਇਸ ਸਕੀਮ ਸਬੰਧੀ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਨਿਪਟਾਰੇ ਜਲਦ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਜੀ.ਓਜ਼   ਆਪਸੀ ਤਾਲਮੇਲ ਨਾਲ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਟਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ ਕਰਨ ਤਾਂ ਜੋ ਸਬੰਧਤ ਬੱਚੇ ਆਜੀਵਿਕਾ ਕਮਾਉਣ ਦੇ ਕਾਬਲ ਹੋ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ 3440 ਅਨੁਸੂਚਿਤ ਜਾਤੀ ਨੌਜਵਾਨਾਂ ਨੂੰ ਵੱਖ-ਵੱਖ ਟ੍ਰੇਡਾਂ ਵਿੱਚ ਟ੍ਰੇਨਿੰਗ ਦੇਣ ਲਈ ਲਗਭੱਗ 8 ਕਰੋੜ 97 ਲੱਖ ਰੁਪਏ ਵੱਖ-ਵੱਖ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਐਨ.ਜੀ.ਓਜ਼ ਨੂੰ ਵੀ ਆਦੇਸ਼ ਦਿੱਤੇ ਕਿ ਉਹ ਲੋੜੀਂਦੀ ਪ੍ਰਕਿਰਿਆ ਅਪਣਾਉਣ ਉਪਰੰਤ ਸਿਖਿਆਰਥੀਆਂ ਦੀਆਂ ਸੂਚੀਆਂ ਸਬੰਧਤ ਡਿਪਟੀ ਕਮਿਸ਼ਨਰਾਂ/ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਮੁਹੱਈਆ ਕਰਵਾਉਣ ਤਾਂ ਜੋ ਅਗਲੇਰੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਆਦੇਸ਼ ਵੀ ਦਿੱਤੇ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰਕੈਟਰ-ਕਮ-ਸੰਯੁਕਤ ਸਕੱਤਰ  ਸ. ਰਾਜ ਬਹਾਦਰ ਸਿੰਘ ਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Post Views: 128
Tags: aap punjablatest news punjabLatest Punjab Newslive newslive news punjabnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ

Next Post

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

Next Post
ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800