No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਡਰਾਈ ਡੇਅ ਮੁਹਿੰਮ: ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ

Rakesh Goyal by Rakesh Goyal
in PUNJAB
0
ਡਰਾਈ ਡੇਅ ਮੁਹਿੰਮ: ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ
0
SHARES
0
VIEWS
Share on FacebookShare on Twitter

* ਪੀਆਰਟੀਸੀ ਦਫਤਰ ਅਤੇ ਰੇਲਵੇ ਸਟੇਸ਼ਨ ਵਿਖੇ ਮਿਲਿਆ ਲਾਰਵਾ

ਬਰਨਾਲਾ, 23 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜੀ.ਬੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹਰ ਸ਼ੁੱਕਰਵਾਰ ਚਲਾਈ ‘ਡਰਾਈ ਡੇਅ’ ਮੁਹਿੰਮ ਦੇ ਮੱਦੇਨਜ਼ਰ ਸਮੂਹ ਸਰਕਾਰੀ ਦਫਤਰਾਂ ਵਿਖੇ ਡੇਂਗੂ ਫੈਲਣ ਤੋਂ ਰੋਕਣ ਲਈ ਕੂਲਰਾਂ, ਗਮਲਿਆਂ, ਖਾਲੀ ਬਾਲਟੀਆਂ ਤੇ ਪਾਣੀ ਦੀਆਂ ਟੈਂਕੀਆਂ ਆਦਿ ’ਚ ਲਾਰਵੇ ਦੀ ਚੈਕਿੰਗ ਕੀਤੀ ਗਈ।
ਡੀ.ਐਚ.ਓ. ਬਰਨਾਲਾ ਡਾ ਜਸਪ੍ਰੀਤ ਗਿੱਲ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਐਸ.ਆਈ. ਵਿਨੋਦ ਕੁਮਾਰ, ਸਿਹਤ ਵਰਕਰ ਸੁਰਿੰਦਰ ਵਿਰਕ ਅਤੇ ਇਨਸੈਕਟ ਕੁਲੈਟਰ ਗੁਲਾਬ ਸਿੰਘ ਮੌਜੂਦ ਸਨ, ਵੱਲੋਂ ਪੀਆਰਟੀਸੀ ਦਫਤਰ ਬਰਨਾਲਾ ਵਿਖੇ ਖਾਲੀ ਪਏ ਟਾਇਰ ਅਤੇ ਇਕ ਖਾਲੀ ਪਾਣੀ ਦੀ ਟੈਂਕੀ ਵਿੱਚ ਅਤੇ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਅੱਗ ਬੁਝਾਉਣ ਲਈ ਰੱਖੀਆਂ ਖਾਲੀ ਬਾਲਟੀਆਂ ਦੀ ਜਾਂਚ ਦੌਰਾਨ ਲਾਰਵੇ ਦੀ ਮੌਜੂਦਗੀ ਪਾਈ ਗਈ। ਲਾਰਵਾ ਮਿਲਣ ਮਗਰੋਂ ਸਿਹਤ ਵਿਭਾਗ ਦੀ ਟੀਮ ਵੱਲੋਂ ਨਗਰ ਕੌਂਸਲ ਬਰਨਾਲਾ ਨੂੰ ਚਲਾਨ ਕਰਨ ਲਈ ਲਿਖ ਦਿੱਤਾ ਗਿਆ ਹੈ।
ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜ ਦੀ ਟ੍ਰੇਅ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ ਕਰ ਕੇ ਸੁੱਕਾ ਰੱਖਿਆ ਜਾਵੇ। ਸਿਵਲ ਸਰਜਨ ਬਰਨਾਲਾ ਨੇ ਡੇਂਗੂ ਬੁਖਾਰ ਤੋਂ ਬਚਾਅ ਦੇ ਵੱਖ-ਵੱਖ ਢੰਗਾਂ ਬਾਰੇ ਦੱਸਿਆ। ਉਨ੍ਹਾਂ ਦੱੱਸਿਆ ਕਿ ਘਰਾਂ ਦੇ ਆਲੇ-ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਤੇ ਇਨ੍ਹਾਂ ਨੂੰ ਮਿੱਟੀ ਨਾਲ ਭਰਿਆ ਜਾਵੇ, ਛੱਪੜਾਂ ’ਚ ਖੜੇ ਪਾਣੀ ਤੇ ਹਫਤੇ ਵਿਚ ਇਕ ਵਾਰ ਕਾਲੇ ਤੇਲ ਦਾ ਛਿੜਕਾਓ ਕਰੋ, ਕੱਪੜੇ ਅਜੀਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ।
ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋਂ ਸਮੇਂ ਸਮੇਂ ਘਰਾਂ ਤੇ ਦਫਤਰਾਂ ’ਚ ਲਾਰਵਾ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਲਾਰਵਾ ਪਾਇਆ ਗਿਆ ਤਾਂ ਬਣਦੀ ਕਰਵਾਈ ਕੀਤੀ ਜਾਵੇਗੀ।

Post Views: 89
Previous Post

ਟ੍ਰੈਫਿਕ ਪੁਲਿਸ ਸੰਗਰੂਰ ਨੇ ਬਿਨ੍ਹਾਂ ਮਾਸਕ ਲਗਾਏ ਬਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਤੇ ਕਸਿਆ ਸ਼ਿਕੰਜ਼ਾ

Next Post

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ: ਜੁਰਮਾਨਾ ਲਿਸਟ ਜਾਰੀ

Next Post

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ: ਜੁਰਮਾਨਾ ਲਿਸਟ ਜਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800