ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਈ ਟੈਕਸ ਸੁਧਾਰ ਲਾਗੂ ਕੀਤੇ ਗਏ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਰਿਕਾਰਡ ਮਾਲੀਆ ਇਕੱਠਾ ਹੋਇਆ ਹੈ। ਸ੍ਰੀ ਸਤਿਆਸਾਈ ਜ਼ਿਲ੍ਹੇ ਦੇ ਪਲਸਮਮੁਦਰਮ ਵਿੱਚ ਕਸਟਮ ਅਤੇ ਨਾਰਕੋਟਿਕਸ ਅਕੈਡਮੀ (ਐਨਏਸੀਆਈਐਨ) ਦਾ ਉਦਘਾਟਨ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਦੁਰਵਰਤੋਂ ‘ਤੇ ਰੋਕ ਲਗਾਈ ਜਾ ਰਹੀ ਹੈ ਅਤੇ ਜੋ ਵੀ ਫੰਡ ਇਕੱਠਾ ਕੀਤਾ ਗਿਆ ਹੈ ਉਸ ਨੂੰ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ, “ਪਿਛਲੇ ਦਹਾਕੇ ‘ਚ ਟੈਕਸ ਪ੍ਰਣਾਲੀ ‘ਚ ਕਈ ਸੁਧਾਰ ਕੀਤੇ ਗਏ ਹਨ। ਪਹਿਲਾਂ, ਵੱਖ-ਵੱਖ ਟੈਕਸ ਪ੍ਰਣਾਲੀਆਂ ਸਨ, ਜਿਨ੍ਹਾਂ ਨੂੰ ਸਮਝਣਾ ਆਮ ਲੋਕਾਂ ਲਈ ਮੁਸ਼ਕਲ ਸੀ। ਪਾਰਦਰਸ਼ਤਾ ਦੀ ਕਮੀ ਇਮਾਨਦਾਰ ਟੈਕਸਦਾਤਿਆਂ ਅਤੇ ਵਪਾਰੀਆਂ ਲਈ ਚਿੰਤਾ ਦਾ ਕਾਰਨ ਬਣ ਰਹੀ ਸੀ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਹੁਣ ਜੀਐਸਟੀ ਦੇ ਰੂਪ ਵਿੱਚ ਇੱਕ ਆਧੁਨਿਕ ਟੈਕਸ ਪ੍ਰਣਾਲੀ ਪ੍ਰਾਪਤ ਹੋਈ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ

