13-06-2023(ਪ੍ਰੈਸ ਕੀ ਤਾਕਤ)- ਅੱਜ ਭਾਰਤ, ਪਾਕਿਸਤਾਨ ਅਤੇ ਚੀਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਜੰਮੂ ਕਸ਼ਮੀਰ, ਚੰਡੀਗੜ੍ਹ ਸਮੇਤ ਭਾਰਤ ਦੇ ਕਈ ਸ਼ਹਿਰਾਂ ਵਿੱਚ ਰਿਹਾ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਇਹ ਭੂਚਾਲ ਸਵੇਰੇ 1.33 ਵਜੇ ਆਇਆ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਡੋਡਾ ‘ਚ ਸੀ। ਇਸ ਦੀ ਡੂੰਘਾਈ ਜ਼ਮੀਨ ਦੇ ਅੰਦਰ 6 ਕਿਲੋਮੀਟਰ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.4 ਸੀ।