ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਹਵਾਲਾ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਕੇਜਰੀਵਾਲ 3 ਜਨਵਰੀ ਨੂੰ ਤੀਜੀ ਵਾਰ ਈਡੀ ਸਾਹਮਣੇ ਪੇਸ਼ ਨਹੀਂ ਹੋਏ।