ਨਵੀਂ ਦਿੱਲੀ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਦਿੱਲੀ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਕਰੀਬ 23 ਘੰਟਿਆਂ ਬਾਅਦ ਅੱਜ ਤੜਕੇ ਸਮਾਪਤ ਹੋ ਗਏ। ਸ੍ਰੀ ਆਨੰਦ ਨੇ ਦੋਸ਼ ਲਾਇਆ ਹੈ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੂੰ ‘ਪ੍ਰੇਸ਼ਾਨ ਕਰਨ ਦੀ ਸਾਜ਼ਿਸ਼’ ਹੈ। ਇਹ ਛਾਪੇਮਾਰੀ ਮੰਤਰੀ ਅਤੇ ਉਸ ਨਾਲ ਜੁੜੇ ਕੁਝ ਹੋਰ ਵਿਅਕਤੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਛਾਪੇਮਾਰੀ ਦੀ ਕਾਰਵਾਈ ਵੀਰਵਾਰ ਸਵੇਰੇ 7.30 ਵਜੇ ਸ਼ੁਰੂ ਕੀਤੀ ਗਈ, ਜੋ ਅੱਜ ਸਵੇਰੇ 5 ਵਜੇ ਤੱਕ ਜਾਰੀ ਰਹੀ।

