ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਸਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੀ ਯਾਦ ਵਿੱਚ ਪ੍ਰਦਰਸ਼ਨੀ ਲਗਾਈ ਗਈ। ਕੌਂਸਲੇਟ ਨੇ ਇਸ ਬਾਰੇ ਪੋਸਟ ਵਿੱਚ ਕਿਹਾ, ‘ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਨਮਨ।’ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਕੌਂਸਲੇਟ ਨੇ ਦੱਸਿਆ ਕਿ ਸਥਾਨਕ ਗੁਰਦੁਆਰੇ ਦੇ ਗ੍ਰੰਥੀ ਦੀ ਬੇਨਤੀ ’ਤੇ 28 ਦਸੰਬਰ ਤੱਕ ਕੌਂਸਲੇਟ ਕੰਪਲੈਕਸ ਵਿੱਚ ਪ੍ਰਦਰਸ਼ਨੀ ਲਗਾਈ ਜਾਵੇਗੀ।

