No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ‘ਚ ਲਗਾਏ ਜਾਣਗੇ ਕਿਸਾਨ ਜਾਗਰੂਕਤਾ ਕੈਂਪ : ਸਾਕਸ਼ੀ ਸਾਹਨੀ

admin by admin
in BREAKING, COVER STORY, National, POLITICS, PUNJAB
0
ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ‘ਚ ਲਗਾਏ ਜਾਣਗੇ ਕਿਸਾਨ ਜਾਗਰੂਕਤਾ ਕੈਂਪ : ਸਾਕਸ਼ੀ ਸਾਹਨੀ
0
SHARES
0
VIEWS
Share on FacebookShare on Twitter

ਭਾਦਸੋਂ/ਨਾਭਾ/ਪਟਿਆਲਾ, 14 ਮਾਰਚ(ਪ੍ਰੈਸ ਕੀ ਤਾਕਤ) :ਪਟਿਆਲਾ ਜ਼ਿਲ੍ਹੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੁਣੇ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ‘ਤੇ ਜਾਗਰੂਕਤਾ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ, ਇਸੇ ਲੜੀ ਤਹਿਤ ਅੱਜ ਭਾਦਸੋਂ ਵਿਖੇ ਅਨਾਜ ਮੰਡੀ ‘ਚ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਸਾਕਸ਼ੀ ਸਾਹਨੀ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ ਜੇਕਰ ਅਸੀ ਹੁਣ ਵੀ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਘਾਤਕ ਨਤੀਜੇ ਸਾਨੂੰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੂੰਗੀ ‘ਤੇ ਐਮ.ਐਸ.ਪੀ. ਸਮੇਤ ਫਲਾਂ ਤੇ ਫੁੱਲਾਂ ਦੀ ਕਾਸ਼ਤ ਕਰਨ ਵਾਲਿਆਂ ਲਈ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਂਆਂ ਤਕਨੀਕਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਜੋ 3 ਹਜ਼ਾਰ ਹੈਕਟੇਅਰ ਹੋਰ ਰਕਬਾ ਫ਼ਸਲੀ ਵਿਭਿੰਨਤਾ ਹੇਠ ਲਿਆਉਣ ਦਾ ਟੀਚਾ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ‘ਚ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਤੇ ਗੰਨੇ ਦੀਆਂ ਕਿਸਮਾਂ ਸਮੇਤ ਮਾਹਰਾਂ ਵੱਲੋਂ ਜ਼ਰੂਰੀ ਸੁਝਾਅ ਦਿੱਤੇ ਗਏ ਹਨ।
ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਅਹਿਦ ਨੂੰ ਪੂਰਾ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲੀ ਚੱਕਰ ‘ਚੋਂ ਨਿਕਲਕੇ ਹੋਰਨਾਂ ਫ਼ਸਲਾਂ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣ ਅਤੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਲਾਭ ਉਠਾਉਣ।
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਥੇ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਵੈਨ ਰਾਹੀਂ ਵੀ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਸਟਾਲਾਂ ਲਗਾਈਆਂ ਗਈਆਂ ਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਜਾਗਰੂਕਤਾ ਕੈਂਪ ‘ਚ ਐਸ.ਡੀ.ਐਮ. ਨਾਭਾ ਦਮਨਦੀਪ ਕੌਰ, ਗੁਲਜਾਰ ਸਿੰਘ, ਸੁਧੀਰ ਕੁਮਾਰ, ਪ੍ਰੋ. ਰਜਿੰਦਰ ਕੁਮਾਰ, ਸਹਾਇਕ ਗੰਨਾ ਵਿਕਾਸ ਅਫ਼ਸਰ ਗੁਰਦੇਵ ਸਿੰਘ ਸਮੇਤ ਖੇਤੀਬਾੜੀ ਵਿਭਾਗ ਦਾ ਸਟਾਫ਼ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Post Views: 135
Tags: (gk) general knowledge - narayan changder - Academia.edu99 Annual Report 2021-2022 UNIVERSITY OF DELHI DELHI wwwAnnual Report - 2017-18 - Indian Agricultural Research InstituteAnnual Report 2015-2016 Santiniketan 2016 - Visva BharatiBadi NadiBeyond Curriculum - Lakshmipat Singhania AcademyChetan Singh Jauramajra launches eye donation campaignCURVE_NEW ANNUAL REPORT COVER-2018-19.cdrDeputy Commissioner Patiala: Block Health Fairs Will BeGuru Nanak Journal of SOCIOLOGYOnliner Current Affairs GK - National Questions & AnswersPatiala DC Sakshi Sahni inspects ChhotiSakshi Sahni took over as the first woman DeputySelf Study Report - Khalsa College Amritsarsitemaps-v1--sitemap-archive-2022-11-d.xml - Dainik BhaskarSuwidha Camp Resume On 14th May: DC Sakshi SahniThe first ReadaThon of Punjab held at Thapar Institute
Previous Post

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਅੱਜ ਰਾਜ ਭਵਨ ਵਿਖੇ ਵੱਖ-ਵੱਖ ਆਰੋਹੀ ਮਾਡਲ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ

Next Post

ਲੁਧਿਆਣਾ ਦੀ ਹੌਜ਼ਰੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

Next Post
ਲੁਧਿਆਣਾ  ਦੀ ਹੌਜ਼ਰੀ ਫੈਕਟਰੀ ਵਿੱਚ  ਲੱਗੀ ਭਿਆਨਕ ਅੱਗ

ਲੁਧਿਆਣਾ ਦੀ ਹੌਜ਼ਰੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982