No Result
View All Result
Sunday, June 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਿੰਡ ਮੰਡੌੜ ਦੇ ਕਿਸਾਨਾਂ ਨੇ 100 ਏਕੜ ਜ਼ਮੀਨ ‘ਚੋ ਗੱਠਾ ਬਣਾਕੇ ਚੁਕਾਈ ਪਰਾਲੀ

admin by admin
in BREAKING, COVER STORY, PUNJAB
0
ਪਿੰਡ ਮੰਡੌੜ ਦੇ ਕਿਸਾਨਾਂ ਨੇ 100 ਏਕੜ ਜ਼ਮੀਨ ‘ਚੋ ਗੱਠਾ ਬਣਾਕੇ ਚੁਕਾਈ ਪਰਾਲੀ
0
SHARES
0
VIEWS
Share on FacebookShare on Twitter

-ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਤ
-ਪਿੰਡ ਮੰਡੌੜ ਦੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬੱਧ ਕਰਵਾਈ ਮਸ਼ੀਨਰੀ ਲਈ ਕੀਤਾ ਧੰਨਵਾਦ
-ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਲਈ ਵਟਸ ਐਪ ਚੈਟ ਬੋਟ ਨੰ: 73800-16070 ‘ਤੇ ਸੰਪਰਕ ਕਰਨ
ਨਾਭਾ/ਪਟਿਆਲਾ, 25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌੜ ਦੇ ਕਿਸਾਨ ਇੰਦਰਜੀਤ ਸਿੰਘ ਅਤੇ ਅਮਰੀਕ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਰਾਬਤਾ ਕਰਨ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਪਿੰਡ ਵਿੱਚ ਬੇਲਰ ਭੇਜਿਆਂ ਜਿਸ ਨਾਲ ਪਹਿਲੇ ਦਿਨ ਹੀ ਕਰੀਬ 75 ਏਕੜ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਦਿੱਤੀਆਂ ਗਈਆਂ।
ਕਿਸਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੰਡੌੜ ਦੇ ਕਿਸਾਨਾਂ ਵੱਲੋਂ ਇਕੱਠ ਕਰਕੇ ਪਹਿਲਾਂ ਇਹ ਫੈਸਲਾ ਲਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਈ ਜਾਵੇ ਪਰ ਉਸੇ ਦੌਰਾਨ ਨਾਭਾ ਦੇ ਤਹਿਸੀਲਦਾਰ ਮੈਡਮ ਅੰਕਿਤਾ ਨਾਲ ਫੋਨ ‘ਤੇ ਗੱਲ ਹੋਈ ਤਾਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਵਿੱਚ ਦੋ ਦਿਨਾਂ ਅੰਦਰ ਬੇਲਰ ਆ ਜਾਵੇਗਾ। ਕਿਸਾਨਾਂ ਵੱਲੋਂ ਵੀ ਇਹ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਅਨੁਸਾਰ ਦੋ ਦਿਨ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਪਰ ਪ੍ਰਸ਼ਾਸਨ ਵੱਲੋਂ ਅਗਲੇ ਹੀ ਦਿਨ ਪਿੰਡ ਵਿੱਚ ਬੇਲਰ ਭੇਜ ਦਿੱਤਾ ਗਿਆ, ਜਿਸ ਸਦਕਾ ਕਿਸਾਨਾਂ ਦੇ ਖੇਤਾਂ ਵਿੱਚ ਪਈ ਪਰਾਲੀ ਦੀਆਂ ਗੱਠਾ ਬਣਨ ਦਾ ਕੰਮ ਸ਼ੁਰੂ ਹੋ ਗਿਆ।
ਉਨ੍ਹਾਂ ਦੱਸਿਆ ਕਿ ਪਹਿਲੇ ਦਿਨ 75 ਏਕੜ ਜ਼ਮੀਨ ਵਿੱਚ ਪਰਾਲੀ ਦੀਆਂ ਗੱਠਾ ਬਣਾਈਆਂ ਗਈਆਂ ਹਨ ਤੇ ਹੁਣ ਰੋਜ਼ਾਨਾ 100 ਏਕੜ ਵਿੱਚ ਗੱਠਾ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨ ਅੰਦਰ ਸਰਕਾਰ ਦੇ ਪ੍ਰਸ਼ਾਸਨ ਪ੍ਰਤੀ ਭਰੋਸੇਯੋਗਤਾ ਬਣਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਮੰਡੌੜ ਦੇ ਕਿਸਾਨ ਇੰਦਰਜੀਤ ਸਿੰਘ ਅਤੇ ਅਮਰੀਕ ਸਿੰਘ ਨੂੰ ਪਰਾਲੀ ਨੂੰ ਅੱਗ ਨਾ ਲਗਾਕੇ ਸਗੋਂ ਖੇਤਾਂ ਵਿੱਚ ਮਿਲਾਉਣ ਲਈ ਕੀਤੇ ਉਪਰਾਲੇ ਲਈ ਪ੍ਰਸੰਸਾ ਪੱਤਰ ਦਿੰਦਿਆਂ ਕਿਹਾ ਕਿ ਅਜਿਹੇ ਅਗਾਂਹਵਧੂ ਕਿਸਾਨਾਂ ਸਦਕਾ ਹੀ ਵਾਤਾਵਰਣ ਨੂੰ ਹੁੰਦੇ ਨੁਕਸਾਨ ਨੂੰ ਠੱਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਨਾ ਸਿਰਫ਼ ਆਪਣੀ ਸਗੋਂ ਆਪਣੇ ਪਿੰਡ ਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵਟਸ ਐਪ ਚੈਟ ਬੋਟ 73800-16070 ਦੀ ਵਰਤੋਂ ਕਰਨ ਅਤੇ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਰੱਖਣ ਤਾਂ ਜੋ ਪਰਾਲੀ ਪ੍ਰਬੰਧਨ ਦੇ ਨਾਲ ਨਾਲ ਅਗਲੀ ਬੀਜੀ ਜਾਣ ਵਾਲੀ ਫ਼ਸਲ ਨੂੰ ਵੀ ਸਮੇਂ ਸਿਰ ਬੀਜਿਆ ਜਾ ਸਕੇ।

Post Views: 75
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਹੰਗਾਮੀ ਬੈਠਕ

Next Post

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ

Next Post
ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ

ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800