No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ

admin by admin
in BREAKING, COVER STORY, INDIA, National, PUNJAB
0
ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ
0
SHARES
0
VIEWS
Share on FacebookShare on Twitter

ਪਟਿਆਲਾ, 15 ਨਵੰਬਰ:
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਦਾ ਹੈ। ਉਨ੍ਹਾਂ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਸਮੇਂ ਡੀ.ਏ.ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ|
ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ‘ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਵੱਲ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।
ਉਨ੍ਹਾਂ ਕਿਹਾ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ.ਏ.ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵੱਜੋ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ,  ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

Post Views: 98
Tags: agricultural land agriculture officer jaswinder singhagricultural machineryagricultureagriculture departmentagriculture farmeragriculture farmingagriculture machinefarmersgreen agriculture technology
Previous Post

ਸਟੇਟ ਸਕੂਲ ਖੇਡ ਕਮੇਟੀ ਨੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

Next Post

ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ.ਆਈ.ਟੀ ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ

Next Post
ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ.ਆਈ.ਟੀ ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ

ਸੀ-ਪਾਈਟ ਕੈਂਪ ਨਾਭਾ ਦਾ ਦਲ ਆਈ.ਆਈ.ਟੀ ਰੋਪੜ ਵਿਖੇ ਡਰੋਨ ਕੋਰਸ ਲਈ ਹੋਇਆ ਰਵਾਨਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800