ਜਲੰਧਰ, 21 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜਲੰਧਰ-ਫਗਵਾੜਾ ਹਾਈਵੇਅ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਇਸ ਕਾਰਨ ਜਲੰਧਰ ਤੇ ਲੁਧਿਆਣਾ, ਜਲੰਧਰ ਤੇ ਨਵਾਂਸ਼ਹਿਰ ਵਿਚਾਲੇ ਆਵਾਜਾਈ ਠੱਪ ਗਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਮੁੱਲ ਵਿਚ ਵਾਧਾ ਨਾ ਕਰਕੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਸਾਨ ਵਿਰੋਧੀ ਹੋ ਚੁੱਕੀ ਹੈ, ਜਦੋਂ ਤੱਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ, ਉਸ ਸਮੇਂ ਤੱਕ ਇਹ ਧਰਨਾ ਜਾਰੀ ਰਹੇਗਾ।