No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

admin by admin
in BREAKING, CHANDIGARH, COVER STORY, INDIA, PUNJAB
0
ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ  ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ
0
SHARES
0
VIEWS
Share on FacebookShare on Twitter

ਫ਼ਤਹਿਗੜ੍ਹ ਸਾਹਿਬ, 09 ਦਸੰਬਰ:

             ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਮੌਕੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰੋਜ਼ਾ ਸ਼ਰੀਫ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਤੱਕ ਸੜਕ ਦੇ ਦੋਵੇਂ ਪਾਸੇ ਦੁਕਾਨਾਂ/ਸਟਾਲ ਲਗਾਉਣ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰ: 4 ਤੱਕ ਸੜਕ ਦੇ ਆਲੇ ਦੁਆਲੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਅੱਗੇ ਆਰਜ਼ੀ ਤੌਰ ’ਤੇ ਦੁਕਾਨਾਂ/ਸਟਾਲ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਤਦਾਦ ਵਿੱਚ ਸ਼ਰਧਾਲੂ ਸਿ਼ਰਕਤ ਕਰਦੇ ਹਨ ਅਤੇ ਰੋਜ਼ਾ ਸ਼ਰੀਫ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਸੜਕ ਦੇ ਆਲੇ ਦੁਆਲੇ ਦੁਕਾਨਾਂ ਲਗਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰਬਰ 4 ਤੱਕ ਦੀ ਸੜਕ ਦੇ ਆਲੇ ਦੁਆਲੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਦੇ ਅੱਗੇ ਆਰਜੀ ਦੁਕਾਨਾਂ ਲਗਾਉਣ ਲਈ ਜਗ੍ਹਾਂ ਕਿਰਾਏ ’ਤੇ ਦਿੱਤੀ ਜਾਂਦੀ ਹੈ ਜਿਸ ਨਾਲ ਆਵਾਜਾਈ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਅਜਿਹੀਆਂ ਦੁਕਾਨਾਂ ਲਗਾਉਣ ਨਾਲ ਕਈ ਤਰ੍ਹਾਂ ਦੇ ਹਾਦਸੇ ਹੋਣ ਦੀ ਸੰਭਾਵਨਾਂ ਵੀ ਬਣੀ ਰਹਿੰਦੀ ਹੈ। ਇਸ ਲਈ ਅਜਿਹੀਆਂ ਮੁਸ਼ਕਲਾਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਹੁਕਮ 31 ਦਸੰਬਰ, 2024 ਤੱਕ ਲਾਗੂ ਰਹਿਣਗੇ।

Post Views: 156
Tags: #latestnews#punjabinewscartsonroadfatehgarhsahibnewspresskitaquat
Previous Post

ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਅੱਗੇ ਵਧਾਇਆ ਜਾਵੇਗਾ-ਚੇਅਰਮੈਨ ਪਨੂੰ

Next Post

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

Next Post
ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ   ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800