No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਕਰਵਾਇਆ ਜ਼ਬਤ, ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਜਾਰੀ ਰੱਖਣਗੇ ਕਾਰਵਾਈ

admin by admin
in PUNJAB
0
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਕਰਵਾਇਆ ਜ਼ਬਤ, ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਜਾਰੀ ਰੱਖਣਗੇ ਕਾਰਵਾਈ
0
SHARES
0
VIEWS
Share on FacebookShare on Twitter

Web Desk -Harsimranjit Kaur

ਚੰਡੀਗੜ, 7 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਸ਼ੰਭੂ ਬਾਰਡਰ ‘ਤੇ ਇਹ ਟਰੱਕ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ 254.50 ਕਿਲੋ ਪਰਮਲ ਝੋਨਾ ਦਸਮੇਸ਼ ਐਗਰੋ ਫੂਡਜ ਲੁਧਿਆਣਾ ਦੇ ਨਾਮ ਦੀ ਬੋਗਸ ਫਰਮ ਦੇ ਨਾਮ ’ਤੇ ਲਿਆਂਦਾ ਜਾ ਰਿਹਾ ਸੀ। ਸ੍ਰੀ ਆਸ਼ੂ ਨੂੰ ਦੱਸਿਆ ਕਿ ਜਦੋਂ ਇਸ ਫਰਮ ਸਬੰਧੀ ਸਕੱਤਰ ਮਾਰਕੀਟ ਕਮੇਟੀ ਲੁਧਿਆਣਾ ਤੋਂ ਪਤਾ ਕੀਤਾ ਗਿਆ ਤਾਂ ਉਨਾਂ ਉਕਤ ਨਾਮ ਦੀ ਕੋਈ ਵੀ ਫਰਮ ਜ਼ਿਲੇ ਵਿੱਚ ਰਜਿਸਟਰਡ ਹੋਣ ਤੋਂ ਇਨਕਾਰ ਕੀਤਾ।

ਇਸ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਟਰੱਕ ਨੰਬਰ ਐਮ.ਪੀ.07 ਐਚ.ਬੀ. 4072 ਨੂੰ ਜਬਤ ਕਰਦਿਆਂ ਡਰਾਈਵਰ ਹਰਮੀਤ ਪਾਲ ਵਿਰੁਧ ਪਰਚਾ ਦਰਜ ਕਰ ਦਿੱਤਾ ਗਿਆ। ਸ੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਇਸ ਸਮੇਂ 150 ਉਡਣ ਦਸਤੇ ਕਾਇਮ ਕੀਤੇ ਗਏ ਹਨ ਜਿਨਾਂ ਵਿਚ 1500 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਕੰਮ ਕਰ ਰਹੇ ਹਨ। ਖੁਰਾਕ ਮੰਤਰੀ ਨੇ ਕਿਹਾ ਕਿ ਇਨਾਂ ਦਸਤਿਆਂ ਵਲੋਂ ਹੁਣ ਤੱਕ 7 ਪਰਚੇ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ।

Post Views: 108
Tags: Bharat Bhushan AshuChandigarhDepartment of Food and Civil SuppliesFlying Squadrons of the Department of Food and Civil Supplieslatest newslatest updatesMinister for Food and Civil Suppliespress ki taquat newsPunjab Dasmesh Agro Foods LudhianaRecycling / bogus billingtop 10 news
Previous Post

हरियाणा: किसानों ने किया भाजपा नेताओं का विरोध, भाजपा सांसद नेता की गाड़ी से कुचले जाने पर किसान घायल, कोरोना वारियर्स को सम्मानित करने आए थे भाजपा नेता

Next Post

ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

Next Post
ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982