ਮੁਹਾਲੀ,25-04-2023(ਪ੍ਰੈਸ ਕੀ ਤਾਕਤ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬ੍ਰੌਨਕਸੀਅਲ ਅਸਥਮਾ ਦੀ ਗੰਭੀਰ ਬਿਮਾਰੀ ਕਾਰਨ ਦਾਖਲ ਕਰਵਾਇਆ ਗਿਆ ਸੀ। 18 ਅਪ੍ਰੈਲ ਨੂੰ ਉਸ ਦੀ ਸਾਹ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਮੈਡੀਕਲ ਆਈਸੀਯੂ ਵਿੱਚ ਤਬਦੀਲ ਕੀਤਾ ਗਿਆ ਸੀ। ਫੋਰਟਿਸ ਹਸਪਤਾਲ ਮੁਹਾਲੀ ਨੇ ਸ: ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
95 ਸਾਲਾ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਸ੍ਰੀ ਮੁਖ਼ਤਿਆਰ ਸਾਹਿਬ ਵਿਖੇ ਹੋਇਆ ਸੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸਿਆਸਤ ਦੇ ਨਾਲ ਨਾਲ ਕਿਸਾਨ ਵਰਗ ਲਈ ਜੋ ਸ. ਪ੍ਰਕਾਸ਼ ਸਿੰਘ ਬਾਦਲ ਨੇ ਰੋਲ ਅਦਾ ਕੀਤਾ ਹੈ ਉਹ ਨਾ ਭੁੱਲਣਯੋਗ ਹੈ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਕ ਸੁਲਝੇ ਹੋਏ ਤੇ ਤਜਰਬੇਕਾਰ ਆਗੂ ਤੋਂ ਵਾਂਝਾ ਹੋ ਗਿਆ ਹੈ ।