ਚੰਡੀਗੜ੍ਹ, 23 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜੋ ਕਿ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੁੱਦਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੇਣ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ ਅਤੇ ਇਸ ਤੋਂ ਇਲਾਵਾ ਪੀ. ਯੂ. ‘ਚ ਹੋਸਟਲ ਬਣਾਉਣ ਦਾ ਵੀ ਮੁੱਦਾ ਵਿਚਾਰਨਗੇ।