No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ

admin by admin
in BREAKING, CHANDIGARH, COVER STORY, INDIA, National, PUNJAB
0
ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ
0
SHARES
0
VIEWS
Share on FacebookShare on Twitter

ਚੰਡੀਗੜ੍ਹ 26 ਮਾਰਚ ( ) ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਜੁਆਇੰਟ ਡਾਇਰੈਕਟਰ ਸਰਦਾਰ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਭਾਗ ਵੱਲੋਂ ਜਾਰੀ ਨਵੇਂ ਤਾਇਨਾਤੀ ਹੁਕਮਾਂ ਉਪਰੰਤ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਹ ਪਦਉਨਤੀ ਵਿਭਾਗ ਦੀ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੋਈ ਹੈ ਜਿਸ ਦੀ ਪ੍ਰਧਾਨਗੀ ਵਿਭਾਗ ਦੇ ਸਕੱਤਰ ਸਰਦਾਰ ਮਲਵਿੰਦਰ ਸਿੰਘ ਜੱਗੀ ਨੇ ਕੀਤੀ।
ਦੇਸ਼-ਵਿਦੇਸ਼ਾਂ ਵਿੱਚ ਗੱਤਕਾ ਪ੍ਰਮੋਟਰ ਵਜੋਂ ਮਸ਼ਹੂਰ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਤੇ ਪੱਤਰਕਾਰਤਾ ਦੀ ਮਾਸਟਰ ਡਿਗਰੀ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ‘ਸਿੰਘਾਂ ਦੀ ਸਕਰੌਦੀ’ ਦੇ ਜੰਮਪਲ ਸਰਦਾਰ ਹਰਜੀਤ ਸਿੰਘ ਗਰੇਵਾਲ ਲੱਗਭਗ 17 ਸਾਲਾਂ ਤੋਂ ਸਿੱਖ ਵਿਰਾਸਤੀ ਦੀ ਜੰਗਜੂ ਕਲਾ ਗੱਤਕਾ ਨੂੰ ਬਤੌਰ ਮਾਨਤਾ ਪ੍ਰਾਪਤ ਖੇਡ ਵਜੋਂ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ, ਮਾਨਤਾ ਦਿਵਾਉਣ, ਪ੍ਰਚਾਰਿਤ ਕਰਨ ਅਤੇ ਵਿਰਸੇ ਵਜੋਂ ਸੰਭਾਲਣ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਇਸ ਨਿਰਸਵਾਰਥ ਸੇਵਾ ਬਦਲੇ ਜਿੱਥੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਵਿੱਚ ਦਰਜਨਾਂ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ ਉੱਥੇ ਪੰਜਾਬ ਸਰਕਾਰ ਵੱਲੋਂ ‘ਸਟੇਟ ਐਵਾਰਡ’ ਪ੍ਰਦਾਨ ਕਰਨਾ, ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਮੁੰਬਈ ਵਿਖੇ ‘ਸਿੱਖ ਅਚੀਵਰਜ ਐਵਾਰਡ’ ਆਦਿ ਮਾਣ ਸਨਮਾਨ ਹਾਸਲ ਹੋਇਆ ਹੈ।
ਰਣਬੀਰ ਕਾਲਜ ਸੰਗਰੂਰ ਅਤੇ ਅਕਾਲ ਕਾਲਜ ਮਸਤੂਆਣਾ ਸਾਹਿਬ ਦੇ ਸਾਇੰਸ ਦੇ ਵਿਦਿਆਰਥੀ ਰਹੇ ਸਰਦਾਰ ਗਰੇਵਾਲ ਦੀ ਇਸ ਤਰੱਕੀ ਉੱਤੇ ਉਨ੍ਹਾਂ ਦੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸਾਲ 2001 ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਕਰੀਬ ਦਰਜਨ ਤੋਂ ਵੱਧ ਮੰਤਰੀਆਂ, ਵਿਜੀਲੈਂਸ ਬਿਊਰੋ, ਪੰਜਾਬ ਪੁਲਿਸ ਸਮੇਤ ਡਿਪਟੀ ਮੁੱਖ ਮੰਤਰੀ ਨਾਲ ਵੀ ਉਨ੍ਹਾਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਨਿਭਾਈ ਹੈ। ਉਨਾਂ ਵਿਭਾਗ ਵਿੱਚ ਬਤੌਰ ਜਾਇੰਟ ਡਾਇਰੈਕਟਰ ਕਈ ਬ੍ਰਾਂਚਾਂ ਦਾ ਕਾਰਜ ਭਾਰ ਸਫਲਤਾਪੂਰਵਕ ਸੰਭਾਲਿਆ।

Post Views: 75
Tags: additional directorChandigarhgatka promoterGatka promoter Harjit Singh Grewalharjeet garewallatest newsnew updatepromotionpromotion as Additional DirectorPunjabPunjab Governmentpunjab news
Previous Post

ਝਿਲ ਐਵੇਨਿਉ ਵਿਖੇ ਪਨੀਰ ਬਣਾਉਣ ਵਾਲੀ ਫੈਕਟਰੀ ਉਪਰ ਛਾਪਾ, ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ

Next Post

28 march 2025

Next Post

28 march 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800