ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਲਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। 24 ਜੁਲਾਈ ਨੂੰ ਯੂਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ।
ਇਸ ਉਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਇਸ ਸਬੰਧੀ ਸਾਰਾ ਵੱਖਰਾ ਵਿਭਾਗ ਬਣਾਇਆ ਜਾਵੇਗਾ, ਵੱਖਰਾ ਸਟਾਫ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸੈਟੇਲਾਈਟ ਚੈੱਨਲ ਸ਼ੁਰੂ ਕਰਨ ਲਈ ਵੀ ਪ੍ਰੀਕਿਰਿਆ ਆਰੰਭੀ ਜਾਵੇਗੀ।
ਕੋਈ ਵੀ ਚੈੱਨਲ ਚੋਰੀ ਕਰਕੇ ਪ੍ਰਸਾਰਣ ਨਹੀਂ ਕਰ ਸਕੇਗਾ। ਕਾਪੀ ਰਾਈਟ ਸ਼੍ਰੋਮਣੀ ਕਮੇਟੀ ਕੋਲ ਹੋਣਗੇ। 23 ਤਰੀਕ ਨੂੰ PTC ਨਾਲ ਟੈਂਡਰ ਖਤਮ ਹੋਣ ਜਾ ਰਿਹਾ ਹੈ।ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ।