ਸੰਗਰੂਰ : ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸੰਗਰੂਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਹਨ, ਜਿਨ੍ਹਾਂ ਨੇ 2022 ‘ਚ ਜ਼ਿਮਨੀ ਵਿਚ ਚੋਣ ‘ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ‘ਚ ਮੁੜ ਕਦਮ ਰੱਖਿਆ ਸੀ। ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੂਜੇ ਨੰਬਰ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ ‘ਤੇ ਚੱਲ ਰਹੇ ਹਨ।
ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ‘ਚ ‘ਆਪ’ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ‘ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਵੀ ਦੋਬਾਰਾ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲੇਗਾ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ।