No Result
View All Result
Friday, February 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

admin by admin
in DELHI, PUNJAB
0
ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ
0
SHARES
0
VIEWS
Share on FacebookShare on Twitter

* ਨਵ ਨਿਯੁਕਤ ਜਨਰਲ ਸਕੱਤਰ ਨੇ ਪਾਰਟੀ ਹਾਈਕਮਾਨ ਅਤੇ ਸਮੂਹ ਵਲੰਟੀਅਰਾਂ ਦਾ ਕੀਤਾ ਧੰਨਵਾਦ
* ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਚੰਗੀ ਤਰਾਂ ਜਾਣੂ ਹੈ, ਹੁਣ ਪੰਜਾਬ ਦੀ ਜਨਤਾ ਨਹੀਂ ਹੋਵੇਗੀ ਗੁਮਰਾਹ

ਚੰਡੀਗੜ (ਸ਼ਿਵ ਨਾਰਾਇਣ ਜਾਂਗੜਾ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ।
ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ।
ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।

Post Views: 90
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪੰਜਾਬ ਸਰਕਾਰ ਵੱਲੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਕੰਟੇਨਮੈਂਟ ਜ਼ੋਨ ਦੇ ਖੇਤਰਾਂ ਤੋਂ ਬਾਹਰ ਸਕੂਲ ਜਾਣ ਦੀ ਆਗਿਆ

Next Post

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾਕੈਪਟਨ ਅਮਰਿੰਦਰ ਸਿੰਘ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982