ਲੁਧਿਆਣਾ 3 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੂੰ ਹਰੀਸ਼ ਚੌਧਰੀ ਦੀ ਥਾਂ ‘ਤੇ ਨਵਾਂ ਇੰਚਾਰਜ ਮਿਲ ਸਕਦਾ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਚੱਲ ਰਹੀ ਸਿਆਸੀ ਲੜਾਈ ਕਿਸੇ ਤੋਂ ਵੀ ਲੁਕੀ ਨਹੀਂ ਹੈ। ਹਾਲਾਂਕਿ ਰਾਹੁਲ ਗਾਂਧੀ ਅਤੇ ਮਲਿੱਕਾਰੁਜਨ ਖੜਗੇ ਦੀ ਦਖ਼ਲ ਅੰਦਾਜ਼ੀ ਦੇ ਮੱਦੇਨਜ਼ਰ ਇਹ ਝਗੜਾ ਕੁੱਝ ਦੇਰ ਲਈ ਸ਼ਾਂਤ ਹੋਇਆ ਹੈ ਪਰ ਕਾਂਗਰਸ ਵੱਲੋਂ ਰਾਜਸਥਾਨ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਦਾ ਪੁਖ਼ਤਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

