Monday, May 25, 2026
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਉਰਦੂ ਭਾਸ਼ਾ ਦੀ ਸਿਖਲਾਈ ਲਈ ‘ਉਰਦੂ ਆਮੋਜ਼’ ਦੀਆਂ ਜਮਾਤਾਂ ਜਨਵਰੀ 2026 ਤੋਂ

ਪਟਿਆਲਾ, 20 ਦਸੰਬਰ: ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ। ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ  ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ। ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ। ਇਹ ਸਿਖਲਾਈ  ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਅਮਰਜੀਤ ਕੌਰ ਪੂਜਾ ਚੇਅਰਪਰਸਨ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ*

ਅਮਰਜੀਤ ਕੌਰ ਪੂਜਾ ਚੇਅਰਪਰਸਨ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ*

ਸਮਾਜਿਕ ਭਲਾਈ ਦੇ ਖੇਤਰ ਵਿੱਚ ਮੌਹਾਲੀ ਜਿਲੇ ਅਧੀਨ  ਤਹਿਸੀਲ ਖਰੜ ਦੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਵਿੱਚ ਲਗਾਤਾਰ ਸਮਰਪਿਤ ...

ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਹਨ ਆਪਣਾ ਇਲਾਜ ਸਰਕਾਰੀ ਹਸਪਤਾਲਾਂ ‘ਚ:  ਕੁਲਵੰਤ ਸਿੰਘ

ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਹਨ ਆਪਣਾ ਇਲਾਜ ਸਰਕਾਰੀ ਹਸਪਤਾਲਾਂ ‘ਚ: ਕੁਲਵੰਤ ਸਿੰਘ

ਮੋਹਾਲੀ 18 ਦਸੰਬਰ( ) : ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ -ਜਨਤਾ ਜਨਤਾ ...

ਕੁੰਵਰ ਅੰਮ੍ਰਿਤਬੀਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕਾਲਕਾ*

ਕੁੰਵਰ ਅੰਮ੍ਰਿਤਬੀਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕਾਲਕਾ*

ਨਵੀਂ ਦਿੱਲੀ 18  ਦਸੰਬਰ, ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ  ਸਿੱਖ ਨੌਜਵਾਨ ...

ਢਾਕਾ ਵਿੱਚ ਬੰਗਲਾਦੇਸ਼ ਦੇ ਰਾਜਦੂਤ ਅਤੇ ਕੂਟਨੀਤਕ ਮਿਸ਼ਨ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਭਾਰਤ ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ।

ਨਵੀਂ ਦਿੱਲੀ: ਬੁੱਧਵਾਰ ਨੂੰ, ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਤਾਂ ਜੋ ਨੈਸ਼ਨਲ ...

Page 9 of 1558 1 8 9 10 1,558

Welcome Back!

Login to your account below

Retrieve your password

Please enter your username or email address to reset your password.