ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰ ਰਹੇ ਹਰਿਆਣਾ ਤੇ ਰਾਜਸਥਾਨ ਨੂੰ ਵੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਹਰਿਆਣਾ ਤੇ ਰਾਜਸਥਾਨ ਹੁਣ ਪਾਣੀ ਲੈ ਲੈਣ। ਉਨ੍ਹਾਂ ਆਖਿਆ ਕਿ ਹਿਮਾਚਲ ਵੀ ਆਪਣਾ ਪਾਣਾ ਰੋਕ ਲਵੇ।
ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਲੋਕਾਂ ਨੂੰ ਸੁਰੱਖਿਆ ਥਾਵਾਂ ਉਤੇ ਪਹੁੰਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਿਪਤਾ ਮਾਰੇ ਲੋਕਾਂ ਨੂੰ ਹਰ ਮਦਦ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਸੂਬੇ ਦੇ ਵੱਡੇ ਹਿੱਸੇ ਵਿਚ ਪਾਣੀ ਭਰਿਆ ਹੋਇਆ ਹੈ। ਜਿਆਦਾਤਰ ਪਾਣੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਆਇਆ ਹੈ, ਜਿਥੇ ਭਾਰੀ ਮੀਂਹ ਪਿਆ ਹੈ।
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪਾਣੀ ਦੇ ਪੈਸੇ ਮੰਗਣ ਵਾਲਾ ਹਿਮਾਚਲ ਹੁਣ ਇਸ ਨੂੰ ਰੋਕ ਲਵੇ।ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰ ਰਹੇ ਹਰਿਆਣਾ ਤੇ ਰਾਜਸਥਾਨ ਨੂੰ ਵੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਹਰਿਆਣਾ ਤੇ ਰਾਜਸਥਾਨ ਹੁਣ ਪਾਣੀ ਲੈ ਲੈਣ। ਉਨ੍ਹਾਂ ਆਖਿਆ ਕਿ ਹਿਮਾਚਲ ਵੀ ਆਪਣਾ ਪਾਣਾ ਰੋਕ ਲਵੇ।