ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਰਾਤ ਤੋਂ ਦਿਨ ਦੀ ਬਿਜਲੀ ਸਪਲਾਈ ਬਦਲ ਕੇ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਬਿਜਲੀ ਵਿਭਾਗ ਨੂੰ ਇਸ ਮਾਮਲੇ ਸਬੰਧੀ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਿਜਲੀ ਵਿਭਾਗ ਨੇ ਸੂਬੇ ਦੇ 19 ਸਰਕਲਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਦਿੱਤਾ ਹੈ। ਇਨ੍ਹਾਂ ‘ਚ ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ, ਭਿਵਾਨੀ, ਸੋਨੀਪਤ ਅਤੇ ਜੀਂਦ ਸਮੇਤ 7 ਸਰਕਲਾਂ ‘ਚ ਸਵੇਰੇ 5 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਮਿਲੇਗੀ, ਜਦਕਿ ਬਾਕੀ ਸਰਕਲਾਂ ‘ਚ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬਿਜਲੀ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਬਿਜਲੀ ਸਪਲਾਈ ਦਾ ਇਹ ਸ਼ਡਿਊਲ 31 ਜਨਵਰੀ ਤੱਕ ਲਾਗੂ ਰਹੇਗਾ। ਉਸ ਤੋਂ ਬਾਅਦ, ਇਸ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਅੱਗੇ ਵਧਾਇਆ ਜਾਵੇਗਾ।