ਚੰਡੀਗੜ੍ਹ, 6 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੂ ਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਆਮਜਨਤਾ ਦੀ ਸਿਹਤ ਦੀ ਸੁਰੱਖਿਆ ਲਈ ਵਿਆਪਕ ਉਪਾਅ ਕੀਤੇ ਹਨ। ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹਿੱਤਧਾਰਕ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਵਿਸਤਾਰ ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਵਿਚ ਲੂ ਨਾਲ ਨਜਿਠਣ ਲਈ ਪ੍ਰਭਾਵੀ ਰਣਨੀਤੀ ਦੀ ਜਰੂਰਤ ਅਤੇ ਕੰਮਾਂ ਦੀ ਨਿਗਰਾਨੀ ਲਈ ਨੋਡਲ ਅਧਿਕਾਰੀ ਨਾਮਜਦ ਕਰਨ ‘ਤੇ ਜੋਰ ਦਿੱਤਾ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਨੇ ਕਲਾਈਮੇਟ ਬਦਲਾਅ ‘ਤੇ ਡ੍ਰਾਫਟ ਐਕਸ਼ਨ ਪਲਾਨ ਵੀ ਤਿਆਰ ਕਰ ਲਿਆ ਹੈ, ਜਿਸ ਨੂੰ ਜਲਦੀ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਤੋਂ ਇਲਾਵਾ, ਝੀਲਾਂ ਦੀ ਗਾਦ ਕੱਢਣ ਲਈ ਜਲਦੀ ਹੀ ਇਕ ਕੰਮ ਯੋਜਨਾ ਲਾਗੂ ਕੀਤੀ ਜਾਵੇਗੀ।
ਸ੍ਰੀ ਟੀਵੀਐਸਐਨ ਪ੍ਰਸਾਦ ਨੇ ਇਹ ਗੱਲ ਅੱਜ ਕੇਂਦਰੀ ਕੈਬੀਨੇਟ ਸਕੱਤਰ ਦੀ ਅਗਵਾਈ ਹੇਠ ਨੈਸ਼ਨਲ ਕ੍ਰਾਈਸਿਸ ਮੈਨੇਜਮੈਂਟ ਕਮੇਟੀ (ਐਨਸੀਐਮਸੀ) ਦੀ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਕਹੀ। ਇਹ ਮੀਟਿੰਗ ਦੇਸ਼ ਦੇ ਕਈ ਹਿਸਿਆਂ ਵਿਚ ਚੱਲ ਰਹੀ ਲੂ ਦੀ ਸਥਿਤੀ ਨਾਲ ਨਜਿਠਣ ਲਈ ਕੀਤੀ ਗਈ ਤਿਆਰੀਆਂ ਅਤੇ ਪ੍ਰਤੀਕਿਆ ਉਪਾਆਂ ਦੀ ਸਮੀਖਿਆ ਲਈ ਬੁਲਾਈ ਗਈ ਸੀ। ਉਨ੍ਹਾਂ ਨੇ ਦਸਿਆ ਕਿ ਜਨਸਿਹਤ ਵਿਭਾਵ ਵੱਲੋਂ ਜਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਦੇ ਰਾਹੀਂ ਫੋਨ ਕਰਨ ‘ਤੇ ਤੁਰੰਤ ਪਾਣੀ ਦੇ ਟੈਂਕਰ ਭੇਜੇ ਜਾਂਦੇ ਹਨ।
ਮੁੱਖ ਸਕੱਤਰ ਨੇ ਕਿਹਾ ਕਿ ਮਈ ਦੇ ਵਿਚ ਹੀ ਹਰਿਆਣਾ ਲਗਾਤਾਰ ਲੂ ਦੇ ਕਾਰਨ ਭੀਸ਼ਨ ਗਰਮੀ ਦੀ ਸਥਿਤੀ ਨਾਲ ਜੂਝ ਰਿਹਾ ਹੈ। ਕਈ ਖੇਤਰਾਂ ਵਿਚ ਲੋਕਾਂ ਨੂੰ ਲੰਬੇ ਸਮੇਂ ਤੋਂ ਬਹੁਤ ਵੱਧ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿਰਸਾ ਵਿਚ 28 ਮਈ ਨੂੰ 50.3 ਡਿਗਰੀ ਸੈਲਸਿਅਸ ਤਾਪਮਾਨ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿਚ ਹਨੇਰੀ-ਤੁਫਾਨ ਦੇ ਕਾਰਨ ਗਰਮੀ ਤੋਂ ਕੁੱਝ ਰਾਹਤ ਮਿਲਣ ਦੀ ਉਮੀਦ ਹੈ, ਪਰ ਜਲਦੀ ਹੀ ਤਾਪਮਾਨ ਵਿਚ ਫਿਰ ੋਤੋਂ ਵਾਧਾ ਹੋਣ ਦਾ ਅੰਦਾਜਾ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਵਿਚ ਭੀਸ਼ਨ ਲੂ ਦੇ ਚਲਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪ੍ਰਭਾਵੀ ਉਪਾਅ ਕੀਤੇ ਹਨ। ਵਿਭਾਗ ਦਾ ਟੀਚਾ ਤੁਰੰਤ ਮੈਡੀਕਲ ਪ੍ਰਤੀਕ੍ਰਿਆ ਯਕੀਨੀ ਕਰਨਾ ਅਤੇ ਆਮਜਨਤਾ ਨੂੰ ਇਸ ਤੋਂ ਸੁਰੱਖਿਅਤ ਰਹਿਣ ਤੋਂ ਸਮਰੱਥ ਬਨਾਉਣਾ ਹੈ।