No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾ ਨੇ ਕੀਤਾ ਧਰਨਾ ਸ਼ੁਰੂ, ਨੂੰ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ਨੂੰ ਲਾਇਆ ਤਾਲਾ

admin by admin
in BREAKING, COVER STORY, HARYANA, National
0
ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾ ਨੇ ਕੀਤਾ ਧਰਨਾ ਸ਼ੁਰੂ, ਨੂੰ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ਨੂੰ ਲਾਇਆ ਤਾਲਾ
0
SHARES
0
VIEWS
Share on FacebookShare on Twitter

ਪਾਨੀਪਤ– ਭਾਰਤੀ ਕਿਸਾਨ ਯੂਨੀਅਨ (ਪ੍ਰੈਸ ਕੀ ਤਾਕਤ ਬਿਊਰੋ): ਦੁਆਰਾ ਗੰਨੇ ਦੇ ਭਾਅ ’ਚ ਵਾਧੇ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਸ਼ੂਗਰ ਮਿੱਲਾਂ ’ਤੇ ਤਾਲਾਬੰਦੀ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਵਿਚਕਾਰ ਕਿਸਾਨਾਂ ਨੇ ਪਾਨੀਪਤ ਦੇ ਡਾਹਰ ਸਥਿਤ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ’ਤੇ ਵੀ ਕਿਸਾਨਾਂ ਨੇ ਤਾਲਾ ਲਗਾ ਦਿੱਤੀ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਮਿਲ ਦੇ ਬਾਹਰ ਹੀ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।

ਧਰਨੇ ਦੀ ਪ੍ਰਧਾਨਗੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰ ਜਾਖੜ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਕਿਸਾਨ ਗੰਨੇ ਦੇ ਭਾਅ ਵਧਾਉਣ ਦੀ ਮੰਗ ਕਰ ਰਹੇ ਹਨ। ਇਸਨੂੰ ਲੈ ਕੇ ਕਈ ਵਾਰ ਧਰਨਾ ਪ੍ਰਦਰਸ਼ਨ ਵੀ ਕੀਤੇ ਗਏ, ਸਰਕਾਰ ਅਤੇ ਪ੍ਰਸ਼ਾਸਨ ਦੇ ਨਾਂ ਕਈ ਵਾਰ ਮੰਗ ਪੱਤਰ ਵੀ ਸੌਂਪੇ ਗਏ। ਇਸਦੇ ਬਾਵਜੂਦ ਸਰਕਾਰ ਤਾਨਾਸ਼ਾਹੀ ਨੀਤੀ ’ਤੇ ਚੱਲਦੇ ਹੋਏ ਕਿਸਾਨ ਅਤੇ ਆਮ ਜਨਤਾ ਨੂੰ ਬਰਬਾਦ ਕਰਨ ’ਤੇ ਤੁਲੀ ਹੈ। ਜਾਖੜ ਨੇ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਨੂੰ ਕਿਸੇ ਵੀ ਕੀਮਤ ’ਤੇ ਸਹਿਨ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਸ਼ੂਗਰ ਮਿੱਲਾਂ ’ਤੇ ਤਾਲਾਬੰਦੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਸਾਫ ਕੀਤਾ ਕਿ ਜਦੋਂ ਤਕ ਕਿਸਾਨ ਗੰਨੇ ਦਾ ਭਾਅ ਵਧਾ ਕੇ ਪ੍ਰਤੀ ਕੁਅੰਟਲ 450 ਰੁਪਏ ਨਹੀਂ ਦਿੰਦੀ, ਉਦੋਂ ਤਕ ਕਿਸਾਨ ਮਿੱਲਾਂ ਦੇ ਬਾਹਰ ਹੀ ਡਟੇ ਰਹਿਣਗੇ। ਉਨ੍ਹਾਂ ਸਾਫ ਕਰ ਦਿੱਤਾ ਕਿ ਬੇਸ਼ੱਕ ਸਰਕਾਰ ਕਿਸਾਨਾਂ ’ਤੇ ਗੋਲੀ ਚਲਾ ਦੇਵੇ ਜਾਂ ਲਾਠੀਆਂ ਬਰਸਾ ਦੇਵੇ ਪਰ ਕਿਸਾਨ ਪਿੱਛੇ ਨਹੀਂ ਹਟਣਗੇ, ਇਹ ਫੈਸਲਾ ਹੁਣ ਸਰਕਾਰ ਨੇ ਕਰਨਾ ਹੈ।

Post Views: 149
Previous Post

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

Next Post

ਜੈ ਇੰਦਰ ਕੌਰ ਨੇ ਪਟਿਆਲਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਕੀਤਾ ਭਾਜਪਾ ਵਿੱਚ ਸ਼ਾਮਿਲ

Next Post
ਜੈ ਇੰਦਰ ਕੌਰ ਨੇ ਪਟਿਆਲਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਕੀਤਾ ਭਾਜਪਾ ਵਿੱਚ ਸ਼ਾਮਿਲ

ਜੈ ਇੰਦਰ ਕੌਰ ਨੇ ਪਟਿਆਲਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਕੀਤਾ ਭਾਜਪਾ ਵਿੱਚ ਸ਼ਾਮਿਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800