ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਬਲਵਿੰਦਰ ਸਿੰਘ ਅਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ।

