Saturday, August 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*’ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

admin by admin
in BREAKING, CHANDIGARH, COVER STORY, Dharm, ENTERTAINMENT, home, INDIA, National, POLITICS, PUNJAB, VIRAL, WORLD
0
*’ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
0
SHARES
0
VIEWS
Share on FacebookShare on Twitter

*’ਹਮਾਰੇ ਰਾਮ’ ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਬਠਿੰਡਾ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਹੋਣਗੇ ਸ਼ੋਅ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ*
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਉਪਰਾਲੇ ਨੂੰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ।

ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋਅ ਬਿਲਕੁਲ ਮੁਫ਼ਤ ਰੱਖੇ ਗਏ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਸਕਣ।

ਪਹਿਲੇ ਸ਼ੋਅ ਦੌਰਾਨ ਦਰਸ਼ਕਾਂ ਨਾਲ ਖਚਾਖਚ ਭਰੇ ਆਡੀਟੋਰੀਅਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਅਗਸਤ ਅਤੇ ਸਤੰਬਰ ਦੌਰਾਨ ਸੂਬੇ ਦੇ 12 ਸ਼ਹਿਰਾਂ ਵਿੱਚ ਇਸ ਪ੍ਰਸਿੱਧ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ।”
ਇਸ ਉਪਰਾਲੇ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ ਅਤੇ ਸੂਬਾ ਸਰਕਾਰ ਇਸ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ‘ਹਮਾਰੇ ਰਾਮ’ ਸ਼ੋਅ ਦਾ ਆਯੋਜਨ ਕਰ ਰਹੀ ਹੈ, ਜੋ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਪੇਸ਼ ਕਰਦਾ ਹੈ। ਇਸ ਨਾਟਕ ਦੀ ਖਾਸ ਗੱਲ ਇਹ ਹੈ ਕਿ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਇਸ ਸ਼ੋਅ ਦਾ ਮੁੱਖ ਆਕਰਸ਼ਨ ਹਨ , ਜਿਨ੍ਹਾਂ ਦੀ ਦਮਦਾਰ ਅਦਾਕਾਰੀ ਇਸ ਸ਼ੋਅ ਦੀ ਖਿੱਚ ਨੂੰ ਹੋਰ ਵਧਾਉਂਦੀ ਹੈ।”

ਸੂਬਾ ਪੱਧਰੀ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਦੌਰਾਨ ‘ਹਮਾਰੇ ਰਾਮ’ ਦੇ 41 ਸ਼ੋਅ ਕਰਵਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਮੋਹਾਲੀ ਤੋਂ ਹੋਈ ਹੈ। ਇਹ ਸ਼ੋਅ ਪੰਜਾਬ ਦੇ 12 ਸ਼ਹਿਰਾਂ ਮੋਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਤੇ ਹੋਰ ਸ਼ਹਿਰਾਂ ਵਿੱਚ ਕਰਵਾਏ ਜਾਣਗੇ। ਇਸ ਉਪਰਾਲੇ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।”

ਇਸ ਨਾਟਕ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਧਰਮ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਨਾਟਕ ‘ਹਮਾਰੇ ਰਾਮ’ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ, ਖਾਸ ਕਰਕੇ ਨੌਜਵਾਨ ਪੀੜ੍ਹੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਸ਼ੋਅ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਪਹਿਲੂਆਂ ਤੋਂ ਪੇਸ਼ ਕਰਦਾ ਹੈ, ਜਿਸ ਨਾਲ ਦਰਸ਼ਕਾਂ ਨੂੰ ਇੱਕ ਨਵਾਂ ਅਤੇ ਗਿਆਨਵਾਨ ਅਨੁਭਵ ਮਿਲਦਾ ਹੈ।”

ਪ੍ਰੋਗਰਾਮ ਦੇ ਉਦੇਸ਼ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਉਦੇਸ਼ ਵਿਸ਼ਵ ਪੱਧਰੀ ਥੀਏਟਰ ਰਾਹੀਂ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਹੈ। ਮੈਨੂੰ ਉਮੀਦ ਹੈ ਕਿ ਇਹ ਵਿਲੱਖਣ ਉਪਰਾਲਾ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਸੱਚ, ਧਰਮ, ਦਇਆ ਅਤੇ ਏਕਤਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ। ਇਹ ਸ਼ੋਅ ਲੋਕਾਂ ਤੱਕ ਭਗਵਾਨ ਸ੍ਰੀ ਰਾਮ ਦੇ ਸੱਚ, ਧਰਮ, ਦਇਆ ਅਤੇ ਸਦਭਾਵਨਾ ਦੇ ਆਦਰਸ਼ਾਂ ਨੂੰ ਪਹੁੰਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ।”

ਮੌਜੂਦਾ ਸਮੇਂ ਵਿੱਚ ਭਗਵਾਨ ਸ੍ਰੀ ਰਾਮ ਦੇ ਉਪਦੇਸ਼ਾਂ ਦੀ ਪ੍ਰਸੰਗਿਕਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦੇ ਦੌਰ ਵਿੱਚ, ਜਿੱਥੇ ਪਿਆਰ, ਆਪਸੀ ਸਤਿਕਾਰ ਅਤੇ ਸਮਾਜਿਕ ਸਦਭਾਵਨਾ ਨੂੰ ਲਗਾਤਾਰ ਚੁਣੌਤੀਆਂ ਮਿਲ ਰਹੀਆਂ ਹਨ, ਭਗਵਾਨ ਸ੍ਰੀ ਰਾਮ ਦੇ ਉਪਦੇਸ਼ ਮਨੁੱਖਤਾ ਲਈ ਮਾਰਗਦਰਸ਼ਕ ਕਰਦੇ ਹਨ। ਇਹ ਉਪਦੇਸ਼ ਸਮਾਜਿਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਪ੍ਰੋਗਰਾਮ ਨਾ ਸਿਰਫ਼ ਸਾਡੀਆਂ ਧਾਰਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰੇਗਾ, ਸਗੋਂ ਥੀਏਟਰ ਅਤੇ ਕਲਾ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਵੀ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਨੇੜੇ ਲੈ ਕੇ ਜਾਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ।”

ਸਰਕਾਰ ਦੇ ਅਜਿਹੇ ਹੋਰ ਸੱਭਿਆਚਾਰਕ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਤੋਂ ਪਹਿਲਾਂ ਸਾਡੀ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਸੀ, ਜਿਸ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵੀ ਉਲੀਕ ਰਹੀ ਹੈ, ਜੋ ਸਾਰੇ ਭਾਈਚਾਰਿਆਂ ਦੀ ਅਧਿਆਤਮਿਕ ਵਿਰਾਸਤ ਦਾ ਸਤਿਕਾਰ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਸਦੀਵੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।

ਕਲਾਕਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, “ਮੈਂ 150 ਕਲਾਕਾਰਾਂ ਦੀ ਪੂਰੀ ਟੀਮ ਦਾ ਪੰਜਾਬ ਦੀ ਇਸ ਪਵਿੱਤਰ ਅਤੇ ਮਹਾਨ ਧਰਤੀ ‘ਤੇ ਨਿੱਘਾ ਸਵਾਗਤ ਕਰਦਾ ਹਾਂ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਰੇ ਧਰਮਾਂ ਦੇ ਲੋਕ ਇਸ ਸਮਾਗਮ ਵਿੱਚ ਇਕੱਠੇ ਹਿੱਸਾ ਲੈ ਰਹੇ ਹਨ, ਜੋ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੁੜੇ ਰਹਿਣਾ ਅਤੇ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।”

ਸੱਭਿਆਚਾਰਕ ਸੰਭਾਲ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਜਟ ਵਿੱਚ ਵਾਧਾ ਕੀਤਾ ਹੈ, ਜੋ ਸਾਡੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਅਤੇ ਵਿਕਸਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਆਪਣੀ ਅਮੀਰ ਵਿਰਾਸਤ ਨੂੰ ਸੰਭਾਲਣਾ, ਉਤਸ਼ਾਹਿਤ ਕਰਨਾ ਅਤੇ ਇਸ ਦਾ ਜਸ਼ਨ ਮਨਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।”

ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਸੰਬੋਧਨ ਕੀਤਾ।

*ਭਗਵਾਨ ਸ੍ਰੀ ਰਾਮ ਦੀ ਸਦੀਵੀ ਵਿਰਾਸਤ ਨੂੰ ਸ਼ਾਨਦਾਰ ਨਾਟਕੀ ਸ਼ਰਧਾਂਜਲੀ*

‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ‘ਤੇ ਅਧਾਰਤ ਇੱਕ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤ ਨਾਲ ਜੁੜੇ ਹੋਏ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਦੁਆਰਾ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਦੁਆਰਾ ਨਿਰਮਿਤ ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਵਿੱਚ ਹਨ, ਜਿਨ੍ਹਾਂ ਦੇ ਨਾਲ ਕਈ ਹੋਰ ਉੱਘੇ ਕਲਾਕਾਰ ਸ਼ਾਮਲ ਹਨ। ਇਹ ਨਾਟਕ ਇੱਕ ਅਧਿਆਤਮਿਕ ਅਨੁਭਵ ਸਿਰਜਣ ਲਈ ਸ਼ਾਨਦਾਰ ਕਹਾਣੀ, ਵੱਡੇ ਸੈੱਟਾਂ, ਪ੍ਰਭਾਵਸ਼ਾਲੀ ਐਲ ਈ ਡੀ ਵਿਜ਼ੂਅਲਸ, ਮੂਲ ਸੰਗੀਤ, ਕੋਰੀਓਗ੍ਰਾਫੀ, ਰਵਾਇਤੀ ਪਹਿਰਾਵੇ ਅਤੇ ਵਿਸ਼ੇਸ਼ ਪ੍ਰਭਾਵਾਂ ਦਾ ਸੁਮੇਲ ਪੇਸ਼ ਕਰਦਾ ਹੈ। ਸਾਲ 2024 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ, ‘ਹਮਾਰੇ ਰਾਮ’ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਸੈਂਕੜੇ ਸ਼ੋਅ ਕੀਤੇ ਜਾ ਚੁੱਕੇ ਹਨ। ਇਸ ਨਾਟਕ ਨੇ ਰਾਮਾਇਣ ਦੇ ਘੱਟ ਜਾਣੇ-ਪਛਾਣੇ ਪਹਿਲੂਆਂ ਨੂੰ ਪੇਸ਼ ਕਰਨ ਅਤੇ ਸੱਚ, ਧਰਮ, ਦਇਆ ਅਤੇ ਨੇਕੀ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵਿਆਪਕ ਪ੍ਰਸ਼ੰਸਾ ਖੱਟੀ ਹੈ।

*ਦਿਲਕਸ਼ ਅਦਾਕਾਰੀ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕੀਤਾ*

ਮੋਹਾਲੀ ਵਿਖੇ ਹੋਏ ਪਹਿਲੇ ਸ਼ੋਅ ਨੇ ਸ਼ੁਰੂਆਤੀ ਸੀਨ ਤੋਂ ਲੈ ਕੇ ਆਖਰੀ ਪਰਦੇ ਤੱਕ ਖਚਾਖਚ ਭਰੇ ਆਡੀਟੋਰੀਅਮ ਨੂੰ ਕੀਲ ਕੇ ਰੱਖਿਆ ਅਤੇ ਦਰਸ਼ਕ ਪੂਰੇ ਨਾਟਕ ਦੌਰਾਨ ਲੀਨ ਰਹੇ।ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਇੱਕ ਬਹੁਤ ਹੀ ਭਾਵੁਕ ਅਤੇ ਅਧਿਆਤਮਿਕ ਮਾਹੌਲ ਸਿਰਜਿਆ। ਆਸ਼ੂਤੋਸ਼ ਰਾਣਾ ਦੁਆਰਾ ਰਾਵਣ ਦੇ ਨਿਭਾਏ ਗਏ ਦਮਦਾਰ ਕਿਰਦਾਰ ਨੇ ਖੂਬ ਤਾਲੀਆਂ ਬਟੋਰੀਆਂ, ਜਦੋਂ ਕਿ ਬਾਕੀ ਕਲਾਕਾਰਾਂ ਨੇ ਵੀ ਮਹਾਂਕਾਵਿ ਦੇ ਹਰ ਕਿਰਦਾਰ ਨੂੰ ਪੂਰੀ ਸ਼ਿੱਦਤ ਨਾਲ ਜੀਵੰਤ ਕੀਤਾ। ਨਾਟਕ ਦੀ ਭਾਵਨਾਤਮਕ ਡੂੰਘਾਈ, ਸ਼ਰਧਾ ਭਰੇ ਮਾਹੌਲ ਅਤੇ ਕਲਾਤਮਕ ਉੱਤਮਤਾ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ, ਜਿਸ ਨਾਲ ਇਹ ਸ਼ਾਮ ਭਾਰਤ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਯਾਦਗਾਰ ਮੌਕਾ ਬਣ ਗਈ।

#HamareRam #CMBhagwantMann #PunjabGovernment #Mohali #RamleelaInPunjab #CulturalPunjab #PunjabRangmanch #AAPPunjab

Post Views: 1
Tags: "‘Hamare Ram’ theatrical performances begin from Mohali; Punjab Govt to organise 41 shows across stateand other locations across PunjabBathindaCM Bhagwant Singh Mann ‘Hamare Ram’ theatre show is completely free for publicCM Bhagwant Singh Mann CM Bhagwant Singh Mann joins audience to watch inaugural performance of ‘Hamare Ram’ in Mohali"CM Bhagwant Singh Mann Renowned actor Ashutosh Rana’s powerful performance further enriches ‘Hamare Ram’ playCM Bhagwant Singh Mann Shows to be held in AmritsarFerozepurHoshiarpurJalandharLudhianaSangrur
Previous Post

*ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ*

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800