No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

admin by admin
in BREAKING, PUNJAB
0
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
0
SHARES
0
VIEWS
Share on FacebookShare on Twitter

ਪਟਿਆਲਾ, 31 ਅਗਸਤ: (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ  ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਵਲੋਂ  ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ ਅਤੇ ਮੌਕੇ ‘ਤੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਾਹਲ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਜ਼ਰੂਰਤਮੰਦ ਕੈਦੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਪੜ੍ਹਨ ਲਿਖਣ ਵਿੱਚ ਕੋਈ ਦਿੱਕਤ  ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਨ ਲਿਖਣ ਨਾਲ ਕੈਦੀਆਂ ਦੇ ਮਨਾਂ ਵਿੱਚ ਅਤੇ ਉਨ੍ਹਾਂ ਦੀ ਸੋਚ ਵਿੱਚ ਬਦਲਾਅ ਆਏਗਾ, ਜੋ ਕਿ ਉਨ੍ਹਾਂ ਨੂੰ ਜੁਰਮ ਦੀ ਦੁਨੀਆ ਤੋਂ ਦੂਰ ਅਤੇ ਸਮਾਜ ਦੇ ਨਜ਼ਦੀਕ ਲੈ ਜਾਣ ਵਿੱਚ ਸਹਾਇਕ ਹੋਵੇਗਾ। ਇਸ ਤਰਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ।
ਇਸ ਤੋਂ ਇਲਾਵਾ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਵਿਅਕਤੀਆਂ ਬਾਰੇ ਦੱਸਿਆ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ, ਭਾਵ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਦੇ ਮੈਂਬਰ, ਮਨੁੱਖਾਂ ਦੀ ਤਸਕਰੀ ਦਾ ਸ਼ਿਕਾਰ, ਔਰਤ ਜਾਂ ਬੱਚਾ, ਅਪਾਹਜ ਵਿਅਕਤੀ, ਸਮੂਹਿਕ ਆਫ਼ਤ, ਨਸਲੀ ਹਿੰਸਾ, ਜਾਤੀ ਅੱਤਿਆਚਾਰ, ਹੜ੍ਹ, ਸੋਕਾ, ਭੂਚਾਲ ਜਾਂ ਉਦਯੋਗਿਕ ਤਬਾਹੀ ਦੇ ਸ਼ਿਕਾਰ ਵਿਅਕਤੀ ਜਾਂ ਉਹ ਜੋ ਉਦਯੋਗਿਕ ਕਰਮਚਾਰੀ ਜਾਂ ਜੋ ਹਿਰਾਸਤ ਵਿੱਚ ਹੋਵੇ, ਇਹ ਸਾਰੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ ਅਤੇ ਇਹ ਵੀ ਦੱਸਿਆ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਵਿੱਚ ਸਥਿਤ ਫ਼ਰੰਟ ਆਫ਼ਿਸ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ਅਤੇ ਟੋਲ ਫ਼ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Post Views: 150
Tags: daily newsdaily newspaperdaily postdaily postsdaily updateslatestlatest newslatest punjabi newslatest updatesnewspatiala newspatiala updatespunjab newspunjabi news
Previous Post

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ

Next Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

Next Post
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982