09-05-2023(ਪ੍ਰੈਸ ਕੀ ਤਾਕਤ)– ਫਿਲਮ ‘ਦਿ ਕੇਰਲ ਸਟੋਰੀ’ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਚੀਫ਼ ਜਸਟਿਸ ਨੇ 15 ਮਈ ਨੂੰ ਸੁਣਵਾਈ ਲਈ ਕਿਹਾ।
ਮੁੰਬਈ ਪੁਲਿਸ ਦੇ ਅਨੁਸਾਰ, ਫ਼ਿਲਮ ‘ਦਿ ਕੇਰਲਾ ਸਟੋਰੀ’ ਦੇ ਇਕ ਕਰੂ ਮੈਂਬਰ ਨੂੰ ਇਕ ਅਣਜਾਣ ਨੰਬਰ ਤੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ।ਸੁਦੀਪਤੋ ਸੇਨ ਦੁਆਰਾ ਨਿਰਦੇਸ਼ਿਤ ਫਿਲਮ ‘ਦਿ ਕੇਰਲਾ ਸਟੋਰੀ’ 5 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ‘ਚ ਅਦਾ ਸ਼ਰਮਾ ਨੇ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ਬਾਕਸ ਆਫਿਸ ‘ਤੇ ਚੰਗੀ ਕਮਾਈ ਕਰ ਰਹੀ ਹੈ।