No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਾ, ਸੀਐਮ ਮਾਨ ਤੇ ਮੰਤਰੀਆਂ ਦੀ ਗ੍ਰਾਂਟ ‘ਚ ਵੱਡੀ ਕਟੌਤੀ

admin by admin
in BREAKING, COVER STORY, POLITICS, PUNJAB
0
मुख्यमंत्री द्वारा पंजाब को प्रदूषण मुक्त करने के लिए प्रदूषण नियंत्रण बोर्ड को पूरी शिद्दत से कोशिशें करने के निर्देश
0
SHARES
0
VIEWS
Share on FacebookShare on Twitter

ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਭਗੰਵਤ ਮਾਨ ਦਾ ਅਖਿਤਿਆਰੀ ਕੋਟਾ 50 ਕਰੋੜ ਤੋਂ ਘਟਾ ਕੇ 37 ਕਰੋੜ ਕਰ ਦਿੱਤਾ ਗਿਆ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਭਗੰਵਤ ਮਾਨ ਦਾ ਅਖਿਤਿਆਰੀ ਕੋਟਾ 50 ਕਰੋੜ ਤੋਂ ਘਟਾ ਕੇ 37 ਕਰੋੜ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀਆਂ ਦੀ ਗ੍ਰਾਂਟ ਡੇਢ ਕਰੋੜ ਤੋਂ ਘਟਾ ਕੇ ਇੱਕ ਕਰੋੜ ਕਰ ਦਿੱਤੀ ਗਈ ਹੈ। ਮੀਟਿੰਗ ‘ਚ ਚਰਚਾ ਤੋਂ ਬਾਅਦ ਇਸ ਫੈਸਲੇ ‘ਤੇ ਮੋਹਰ ਲਾਈ ਗਈ ਹੈ।

ਦੱਸ ਦਈਏ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗਰਾਂਟ ਮਿਲਦੀ ਸੀ ਪਰ ਮਾਨ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ਦਿੱਤਾ ਸੀ ਪਰ ਹੁਣ ਦੂਜੀ ਵਾਰ ਇਹ ਗਰਾਂਟ ਘਟਾ ਕੇ ਇੱਕ ਕਰੋੜ ਕਰ ਦਿੱਤੀ ਗਈ ਹੈ। ਸਰਕਾਰ ਨੇ ਚਾਲੂ ਵਰ੍ਹੇ ਦੌਰਾਨ ਦੂਜੀ ਵਾਰ ਮੁੱਖ ਮੰਤਰੀ ਤੇ ਕੈਬਨਿਟ ਵਜ਼ੀਰਾਂ ਦੇ ਅਖ਼ਤਿਆਰੀ ਕੋਟੇ ਦੇ ਫ਼ੰਡਾਂ ’ਤੇ ਕੱਟ ਲਾਇਆ ਹੈ।

ਸਰਕਾਰੀ ਸੂਤਰਾਂ ਮੁਤਾਬਕ ਕਫ਼ਾਇਤੀ ਮੁਹਿੰਮ ਤਹਿਤ ‘ਆਪ’ ਸਰਕਾਰ ਆਪਣੇ ਖ਼ਰਚੇ ਘਟਾਉਣ ਹਿੱਤ ਅਜਿਹੇ ਕਦਮ ਚੁੱਕ ਰਹੀ ਹੈ। ਹਾਲਾਂਕਿ ਇਹ ਫ਼ੈਸਲਾ ਵਜ਼ੀਰਾਂ ਨੂੰ ਫ਼ੰਡ ਹੱਥ ਘੁੱਟ ਕੇ ਵੰਡਣ ਲਈ ਮਜਬੂਰ ਕਰੇਗਾ। ਕਾਂਗਰਸ ਸਰਕਾਰ ਦੌਰਾਨ ਕੈਬਨਿਟ ਵਜ਼ੀਰਾਂ ਦੀ ਅਖ਼ਤਿਆਰੀ ਕੋਟੇ ਦੀ ਗਰਾਂਟ ਪੰਜ ਕਰੋੜ ਰੁਪਏ ਸਾਲਾਨਾ ਵੀ ਰਹੀ ਹੈ। ਕਾਂਗਰਸ ਦੀ ਹਕੂਮਤ ਦੇ ਆਖ਼ਰੀ ਵਰ੍ਹੇ ਦੌਰਾਨ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਖ਼ਤਿਆਰੀ ਗਰਾਂਟਾਂ ਦਾ ਕੋਟਾ 200 ਕਰੋੜ ਰੁਪਏ ਸੀ। ਚੰਨੀ ਸਰਕਾਰ ਨੇ ਦੋ ਵਾਰ ਵਿਚ ਇਸ ਵਿਚ ਵਾਧਾ ਕਰਕੇ ਕੋਟਾ 200 ਕਰੋੜ ਰੁਪਏ ਸਾਲਾਨਾ ’ਤੇ ਲਿਆਂਦਾ ਸੀ।

‘ਆਪ’ ਸਰਕਾਰ ਨੇ ਪਹਿਲੇ ਵਿੱਤੀ ਵਰ੍ਹੇ ਦੌਰਾਨ ਅਖ਼ਤਿਆਰੀ ਕੋਟੇ ਦੇ ਫ਼ੰਡ ਬਹੁਤ ਹੀ ਦੇਰੀ ਨਾਲ ਜਾਰੀ ਕੀਤੇ ਸਨ। ਕੈਬਨਿਟ ਨੇ 2022-23 ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਲਈ ਅਖ਼ਤਿਆਰੀ ਕੋਟੇ ਦੀਆਂ ਗਰਾਂਟਾਂ ਦੀ ਵੰਡ ਲਈ ਇੱਕ ਨੀਤੀ ਨੂੰ ਪ੍ਰਵਾਨਗੀ ਦਿੱਤੀ ਸੀ। ਅਖ਼ਤਿਆਰੀ ਕੋਟੇ ’ਤੇ ਹੋਰ ਕੱਟ ਲੱਗਣ ਕਾਰਨ ਕਈ ਵਜ਼ੀਰ ਅੰਦਰੋਂ-ਅੰਦਰੀਂ ਕਾਫ਼ੀ ਨਿਰਾਸ਼ ਵੀ ਹਨ ਕਿਉਂਕਿ ਉਨ੍ਹਾਂ ਕੋਲ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ ਲਈ ਫ਼ੰਡ ਦੇਣ ਵਾਸਤੇ ਇੱਕ ਇਹੋ ਗਰਾਂਟ ਸੀ। ਕੈਬਨਿਟ ਮੰਤਰੀਆਂ ਨੂੰ ਹੁਣ ਲੋਕ ਭਲਾਈ ਕੰਮਾਂ ਵਾਸਤੇ ਹੱਥ ਘੁੱਟਣਾ ਪਵੇਗਾ। ਪਹਿਲਾਂ ਜੋ ਖੁੱਲ੍ਹੇ ਗੱਫੇ ਦੇ ਦਿੱਤੇ ਜਾਂਦੇ ਸਨ, ਉਨ੍ਹਾਂ ’ਤੇ ਵੀ ਕੱਟ ਲੱਗ ਜਾਵੇਗਾ।

Post Views: 160
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਕੋਚੀ ਤੋਂ ਬੰਗਲੌਰ ਜਾਣ ਵਾਲੇ ਇੰਡੀਗੋ ਜਹਾਜ਼ ’ਚ ਬੰਬ ਦੀ ਧਮਕੀ ਮਗਰੋਂ ਯਾਤਰੀ ਉਤਾਰੇ

Next Post

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ’ਚ ਕਟੌਤੀ ਕੀਤੀ

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ’ਚ ਕਟੌਤੀ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800