ਚੰਡੀਗੜ੍ਹ, 4 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਵੀਂਆਂ ਵੋਟਾਂ ਬਣਾਉਣ ਤੇ ਵੋਟਰ ਸੂਚੀ ਵਿੱਚ ਸੁਧਾਈ 21 ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਐਕਸ ਰਾਹੀਂ ਕੀਤਾ। ਸ੍ਰੀ ਮਾਨ ਨੇ ਕਿਹਾ,‘ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਅਹਿਮ ਜਾਣਕਾਰੀ। 21 ਅਕਤੂਬਰ ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਤੇ ਇਸ ਦੇ ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।’

