<h1> ਜਲੰਧਰ - ਜਲੰਧਰ ਦੇ ਬਸਤੀ ਗੁਜ਼ਾਂ ਇਲਾਕੇ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਵੇਰੇ ਕਰੀਬ ਸਾਢੇ 6 ਵਜੇ ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਦਾ ਬੇਰਹਿਮੀ ਨਾਲ ਦਾ ਕਤਲ ਕਰ ਦਿੱਤਾ। ਲੁਟੇਰੇ 8 ਹਜ਼ਾਰ ਦੀ ਨਕਦੀ ਵੀ ਲੈ ਕੇ ਫਰਾਰ ਹੋ ਗਏ ਹਨ । ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਇਕ ਲੁਟੇਰਾ ਸੀ. ਸੀ. ਟੀ. ਵੀ. ਕੈਮਰੇ ਵਿਚ ਵਿਖਾਈ ਦੇ ਰਿਹਾ ਹੈ। ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ</h1> <h1>ਮ੍ਰਿਤਕ ਦੀ ਪਛਾਣ ਬਿੱਲਾ ਦੇ ਰੂਪ ਵਿਚ ਹੋਈ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਬਿੱਲਾ ਕਰਿਆਨਾ ਚਲਾਉਂਦੇ ਸਨ ਅਤੇ ਰੋਜ਼ਾਨਾ ਸਵੇਰੇ 6 ਵਜੇ ਦੇ ਕਰੀਬ ਦੁਕਾਨ ਖੋਲਦੇ ਸਨ। ਅੱਜ ਵੀ ਸਵੇਰੇ ਦੁਕਾਨ ਖੋਲ੍ਹ ਕੇ ਕਾਊਂਟਰ 'ਤੇ ਬੈਠੇ ਤਾਂ ਕਰੀਬ ਸਾਢੇ 6 ਵਜੇ ਤਿੰਨ ਨਸ਼ੇੜੀ ਲੁਟੇਰੇ ਦੁਕਾਨ ਵਿਚ ਦਾਖ਼ਲ ਹੋ ਗਏ। ਤੇਜ਼ਧਾਰ ਹਥਿਆਰਾਂ ਅਤੇ ਚਾਕੂਆਂ ਨਾਲ ਬਿੱਲਾ 'ਤੇ ਹਮਲਾ ਬੋਲ ਦਿੱਤਾ ਗਿਆ। ਲੁਟੇਰੇ ਉਦੋਂ ਤੱਕ ਤਿੱਖੇ ਵਾਰ ਕਰਦੇ ਰਹੇ ਜਦੋਂ ਤੱਕ ਬਿੱਲਾ ਨੇ ਦਮ ਨਹੀਂ ਤੋੜਿਆ। ਇਸ ਦੇ ਬਾਅਦ ਮੌਕੇ ਤੋਂ ਫਰਾਰ ਹੋ ਗਏ। ਉਥੇ ਹੀ ਸੀ. ਸੀ. ਟੀ. ਵੀ. ਵਿਚ ਇਕ ਲੁਟੇਰਾ ਭੱਜਦਾ ਹੋਇਆ ਨਜ਼ਰ ਆਇਆ ਹੈ। ਕਤਲ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਸ ਨੇ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।</h1>