ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕਿਹਾ ਹੈ ਕਿ ਦਸੰਬਰ ਵਿੱਚ ਕੋਵਿਡ -19 ਕਾਰਨ ਲਗਭਗ 10,000 ਮੌਤਾਂ ਹੋਈਆਂ ਹਨ। ਡਬਲਯੂਐਚਓ ਦੇ ਡਾਇਰੈਕਟਰ ਜਨਰਲ ਟੇਡਰੋਸ ਐਡਹਾਨੋਮ ਗੇਬਰੇਯੇਸਸ ਨੇ ਕਿਹਾ ਕਿ ਮਾਮਲਿਆਂ ਵਿੱਚ ਵਾਧਾ ਛੁੱਟੀਆਂ ਦੌਰਾਨ ਲੋਕਾਂ ਦੇ ਇਕੱਠੇ ਹੋਣ ਕਾਰਨ ਹੋਇਆ ਹੈ, ਜਿਸ ਨਾਲ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਲਗਭਗ 50 ਦੇਸ਼ਾਂ ਦੇ ਹਸਪਤਾਲਾਂ ‘ਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ‘ਚ 42 ਫੀਸਦੀ ਦਾ ਵਾਧਾ ਹੋਇਆ ਹੈ, ਜਿਨ੍ਹਾਂ ‘ਚੋਂ ਜ਼ਿਆਦਾਤਰ ਮਾਮਲੇ ਯੂਰਪ ਅਤੇ ਅਮਰੀਕਾ ਦੇ ਸ਼ਹਿਰਾਂ ਤੋਂ ਆਏ ਹਨ।